ਦੇਸ਼, 06 ਦਸੰਬਰ 2025: ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਇੰਡੀਗੋ ਸੰਕਟ ਦੌਰਾਨ ਕੁਝ ਏਅਰਲਾਈਨਾਂ ਵੱਲੋਂ ਵਸੂਲੇ ਜਾ ਰਹੇ ਵਾਧੂ ਹਵਾਈ ਕਿਰਾਏ ਨੂੰ ਗੰਭੀਰਤਾ ਨਾਲ ਲਿਆ ਹੈ। ਸੰਬੰਧਿਤ ਮੰਤਰਾਲੇ ਨੇ ਸਾਰੀਆਂ ਏਅਰਲਾਈਨਾਂ ਨੂੰ ਇੱਕ ਅਧਿਕਾਰਤ ਨਿਰਦੇਸ਼ ਜਾਰੀ ਕੀਤਾ ਹੈ, ਜਿਸ ‘ਚ ਉਨ੍ਹਾਂ ਨੂੰ ਹੁਣ ਸਥਾਪਿਤ ਕਿਰਾਏ ਸੀਮਾਵਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਇਹ ਸੀਮਾਵਾਂ ਸਥਿਤੀ ਪੂਰੀ ਤਰ੍ਹਾਂ ਸਥਿਰ ਹੋਣ ਤੱਕ ਲਾਗੂ ਰਹਿਣਗੀਆਂ।
ਇਸ ਨਿਰਦੇਸ਼ ਦਾ ਉਦੇਸ਼ ਬਾਜ਼ਾਰ ‘ਚ ਕੀਮਤ ਅਨੁਸ਼ਾਸਨ ਬਣਾਈ ਰੱਖਣਾ, ਪ੍ਰੇਸ਼ਾਨ ਯਾਤਰੀਆਂ ਦੇ ਸ਼ੋਸ਼ਣ ਨੂੰ ਰੋਕਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਸ ਸਮੇਂ ਦੌਰਾਨ ਬਜ਼ੁਰਗ ਨਾਗਰਿਕਾਂ, ਵਿਦਿਆਰਥੀਆਂ ਅਤੇ ਮਰੀਜ਼ਾਂ ਨੂੰ ਵਿੱਤੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਦੂਜੇ ਸੁਪਰੀਮ ਕੋਰਟ ‘ਚ ਇੱਕ ਜਨਹਿੱਤ ਪਟੀਸ਼ਨ ‘ਚ ਇੰਡੀਗੋ ਸੰਕਟ ‘ਚ ਤੁਰੰਤ ਕਾਨੂੰਨੀ ਦਖਲ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ‘ਚ ਵੱਡੇ ਪੱਧਰ ‘ਤੇ ਉਡਾਣ ਰੱਦ ਕਰਨ ਅਤੇ ਦੇਰੀ ਨੂੰ ਮਨੁੱਖੀ ਸੰਕਟ ਅਤੇ ਯਾਤਰੀ ਅਧਿਕਾਰਾਂ ਦੀ ਉਲੰਘਣਾ ਦੱਸਿਆ ਗਿਆ ਹੈ। ਨਿਊਜ਼ ਏਜੰਸੀ ਪੀਟੀਆਈ ਦੇ ਮੁਤਾਬਕ ਅੱਜ ਦੇਸ਼ ਦੇ 4 ਵੱਡੇ ਹਵਾਈ ਅੱਡਿਆਂ ਸਮੇਤ ਕਈ ਸ਼ਹਿਰਾਂ ਤੋਂ ਇੰਡੀਗੋ ਦੀਆਂ 400 ਤੋਂ ਵੱਧ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
Read More: ਹਵਾਬਾਜ਼ੀ ਮੰਤਰੀ ਨੇ ਇੰਡੀਗੋ ਨੂੰ ਮਾੜੇ ਪ੍ਰਬੰਧਨ ਲਈ ਜ਼ਿੰਮੇਵਾਰ ਠਹਿਰਾਇਆ, ਕਿਹਾ-“ਇਸਦੀ ਕੀਮਤ ਚੁਕਾਉਣੀ ਪਵੇਗੀ”




