Government school in Masol

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ‘ਚ ਬਦਲਿਆ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 14 ਫਰਵਰੀ 2026: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਤੋਂ ਮਹਿਜ਼ 20 ਮਿੰਟ ਦੀ ਦੂਰੀ ‘ਤੇ ਸਥਿਤ ਪਿੰਡ ਮਸੌਲ ਦੇ ਸਰਕਾਰੀ ਸਕੂਲ ‘ਚ ਕੀਤੇ ਬਦਲਾਅ ‘ਤੇ ਚਾਨਣਾ ਪਾਇਆ | ਕਰੀਬ ਦੋ ਸਾਲ ਪਹਿਲਾਂ ਸਕੂਲ ਦੀ ਹਾਲਤ ਨੂੰ ਯਾਦ ਕਰਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਜਦੋਂ ਮੈਂ ਲਗਭੱਗ ਦੋ ਸਾਲ ਪਹਿਲਾਂ ਮਸੌਲ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਸੀ, ਤਾਂ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਸੀ।

ਇਮਾਰਤ ਖਸਤਾ ਹਾਲਤ ‘ਚ ਸੀ, ਕਲਾਸਰੂਮ ਟੁੱਟੇ ਹੋਏ ਸਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਲਿਖਣ ‘ਚ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਮਸੌਲ ਪਿੰਡ ਕਦੇ ਆਪਣੇ ਸਰਕਾਰੀ ਸਕੂਲ ਦੀ ਤਰਸਯੋਗ ਹਾਲਤ ਕਾਰਨ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਦੀਆਂ ਸੁਰਖੀਆਂ ‘ਚ ਰਹਿੰਦਾ ਸੀ।”

ਹਰਜੋਤ ਸਿੰਘ ਬੈਂਸ ਨੇ ਕਿਹਾ, “ਮੈਂ ਉਸ ਸਮੇਂ ਇਸ ਸਕੂਲ ਦਾ ਦੌਰਾ ਕੀਤਾ ਸੀ ਅਤੇ ਮੈਂ ਇਸ ਸਕੂਲ ‘ਚ ਆਉਣ ਵਾਲਾ ਪਹਿਲਾ ਸਿੱਖਿਆ ਮੰਤਰੀ ਸੀ। ਮੈਂ ਜੋ ਦੇਖਿਆ ਉਹ ਬਹੁਤ ਦੁਖਦਾਈ ਸੀ। ਇੱਥੇ ਸਿਰਫ਼ ਬੁਨਿਆਦੀ ਢਾਂਚੇ ਦੇ ਮੁੜ ਨਿਰਮਾਣ ਦੀ ਹੀ ਲੋੜ ਨਹੀਂ ਸੀ ਸਗੋਂ ਵਿਦਿਆਰਥੀਆਂ ਅਤੇ ਭਾਈਚਾਰੇ ਦੇ ਭਰੋਸੇ ਨੂੰ ਬਹਾਲ ਕਰਨ ਦੀ ਵੀ ਜ਼ਰੂਰਤ ਸੀ।”

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ, ਉਨ੍ਹਾਂ ਨੇ ਸਕੂਲ ਨੂੰ ਇੱਕ ਮਾਡਲ ਸਕੂਲ ‘ਚ ਬਦਲਣ ਦਾ ਅਹਿਦ ਲਿਆ ਸੀ। ਉਨ੍ਹਾਂ ਕਿਹਾ ਮੇਰੇ ਦੌਰੇ ਤੋਂ ਬਾਅਦ, ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਆਪਕ ਵਿਕਾਸ ਕਾਰਜ ਸ਼ੁਰੂ ਕੀਤੇ। ਅੱਜ, ਸਕੂਲ ਨੂੰ ਇੱਕ ਨਵੀਂ ਇਮਾਰਤ, ਬਿਹਤਰ ਕਲਾਸਰੂਮ, ਬਿਹਤਰ ਸਹੂਲਤਾਂ ਅਤੇ ਸਿੱਖਣ ਦਾ ਅਨੁਕੂਲ ਵਾਤਾਵਰਣ ਪ੍ਰਦਾਨ ਕਰਕੇ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ।”

ਉਨ੍ਹਾਂ ਕਿਹਾ, “ਵਿਦਿਆਰਥੀਆਂ ਦੇ ਅਕਾਦਮਿਕ ਕਾਰਗੁਜ਼ਾਰੀ ‘ਚ ਕਾਫ਼ੀ ਸੁਧਾਰ ਹੋਇਆ ਹੈ, ਜੋ ਕਿ ਕੇਂਦ੍ਰਿਤ ਦਖਲ ਦੇ ਸਕਾਰਾਤਮਕ ਨਤੀਜਿਆਂ ਨੂੰ ਦਰਸਾਉਂਦਾ ਹੈ। ਸਿੱਖਿਆ ਮੰਤਰੀ ਨੇ ਕਿਹਾ, “ਗੁਆਂਢੀ ਪਿੰਡ, ਜੋ ਕਦੇ ਸਕੂਲ ਦੀ ਹਾਲਤ ‘ਤੇ ਚਿੰਤਾ ਪ੍ਰਗਟ ਕਰਦੇ ਸਨ, ਹੁਣ ਮਸੌਲ ਦਾ ਦੌਰਾ ਕਰਕੇ ਇਸ ਦੀ ਤਬਦੀਲੀ ਨੂੰ ਪ੍ਰਸ਼ੰਸਾ ਕਰਦੇ ਹਨ।”

ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣਾ ਜਾਰੀ ਰੱਖੇਗੀ ਕਿ ਸਰਕਾਰੀ ਸਕੂਲਾਂ ‘ਚ ਪੜ੍ਹ ਰਹੇ ਹਰ ਬੱਚੇ ਨੂੰ ਅਨੁਕੂਲ ਮਾਹੌਲ ‘ਚ ਮਿਆਰੀ ਸਿੱਖਿਆ ਦਿੱਤੀ ਜਾਵੇ।”

Read More: ਪੰਜਾਬ ਸਰਕਾਰ ਵੱਲੋਂ ਸਤਲੁਜ ਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਹੜ੍ਹ ਸੁਰੱਖਿਆ ਯੋਜਨਾ ਨੂੰ ਮਨਜ਼ੂਰੀ

ਵਿਦੇਸ਼

Scroll to Top