12 ਸਤੰਬਰ 2024: ਫਾਜ਼ਿਲਕਾ ਦੇ ਪਿੰਡ ਕਟਿਹਾਡਾ ਦੇ ਸਰਕਾਰੀ ਸਕੂਲ ‘ਚ ਇਕ ਨਾਬਾਲਗ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ‘ਚ ਉਕਤ ਸਕੂਲ ਦੇ ਅਧਿਆਪਕ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ|
ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਡੀ.ਐੱਸ.ਪੀ ਕੰਵਲਪਾਲ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿੰਡ ਦੇ ਲੋਕ ਅਤੇ ਬੱਚਿਆਂ ਦੇ ਮਾਪੇ ਸਕੂਲ ‘ਚ ਗਏ ਸਨ, ਜਿੱਥੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਕਾਰਵਾਈ ਕੀਤੀ ਸੀ ਪਰ ਉਕਤ ਅਧਿਆਪਕ ਵੱਲੋਂ ਸਰਕਾਰੀ ਸਕੂਲ ‘ਚ ਪੜ੍ਹਦੀ ਨਾਬਾਲਗ ਲੜਕੀ ਨਾਲ ਛੇੜਛਾੜ ਕੀਤੀ ਗਈ, ਜਿਸ ‘ਤੇ ਥਾਣਾ ਖੂਈਖੇੜਾ ‘ਚ ਧਾਰਾ 75 ਬੀ.ਐੱਨ.ਐੱਸ. ਅਤੇ 6 ਪੋਕਸੋ ਐਕਟ ਤਹਿਤ ਉਕਤ ਅਧਿਆਪਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਸ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
(ਰਿਪੋਰਟਰ: ਸੁਨੀਲ ਨਾਗਪਾਲ)