ਚੰਡੀਗੜ੍ਹ, 24 ਅਗਸਤ 2024: ਪੰਜਾਬ ਦੇ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਬਦਲ ਕੇ “ਓਲੰਪੀਅਨ ਜਰਮਨਪ੍ਰੀਤ ਸਿੰਘ (Jarmanpreet Singh) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ” ਰੱਖਿਆ ਜਾਵੇਗਾ। ਹਰਭਜਨ ਸਿੰਘ ਈਟੀਓ ਨੇ ਇਸ ਸੰਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਚਿੱਠੀ ਲਿਖ ਕੇ ਬੇਨਤੀ ਕੀਤੀ ਹੈ |
ਉਨ੍ਹਾਂ ਕਿਹਾ ਕਿ ਪੈਰਿਸ ਓਲੰਪਿਕ 2024 ‘ਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ‘ਚ ਜਰਮਨਪ੍ਰੀਤ ਸਿੰਘ (Jarmanpreet Singh) ਦੇ ਸ਼ਾਨਦਾਰ ਯੋਗਦਾਨ ਨੂੰ ਸਨਮਾਨ ਵਜੋਂ ਅਜਿਹਾ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜਰਮਨਪ੍ਰੀਤ ਸਿੰਘ ਦੀ ਪ੍ਰਾਪਤੀ ਜੰਡਿਆਲਾ ਗੁਰੂ ਹਲਕੇ ਅਤੇ ਅੰਮ੍ਰਿਤਸਰ ਜ਼ਿਲ੍ਹੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਗੁਰਜੰਟ ਸਿੰਘ ਦਾ ਪਿੰਡ ਖਲਹਿਰਾ ਇਸੇ ਹਲਕੇ ‘ਚ ਪੈਂਦਾ ਹੈ | ਇਨ੍ਹਾਂ ‘ਚ ਕਪਤਾਨ ਹਰਮਨਪ੍ਰੀਤ ਸਿੰਘ ਦਾ ਪਿੰਡ ਤਿੰਮੋਵਾਲ ਵੀ ਜੰਡਿਆਲਾ ਗੁਰੂ ਹਲਕੇ ਦੇ ਨੇੜੇ ਹੈ |
ਇਸ ਦੌਰਾਨ ਹਰਭਜਨ ਸਿੰਘ ਈ.ਟੀ.ਓ. ਨੇ ਪਿੰਡ ਰਜਧਾਨ ‘ਚ ਜਰਮਨਪ੍ਰੀਤ ਸਿੰਘ ਦੇ ਘਰ ਜਾ ਕੇ ਭਾਰਤੀ ਹਾਕੀ ਟੀਮ ਦੇ ਸਟਾਰ ਖਿਡਾਰੀ ਅਤੇ ਉਸਦੇ ਪਰਿਵਾਰ ਸਮੇਤ ਉਸਦੀ ਮਾਤਾ ਕੁਲਵਿੰਦਰ ਕੌਰ ਅਤੇ ਪਿਓ ਬਲਬੀਰ ਸਿੰਘ ਨੂੰ ਵਧਾਈ ਦਿੱਤੀ।