ਜੰਡਿਆਲਾ ਗੁਰੂ, 01 ਜੂਨ 2026: ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਨੇੜੇ ਦਿਨ ਦਿਹਾੜੇ ਕੁਝ ਹਮਲਾਵਰਾਂ ਨੇ ਇਕ ਸਰਕਾਰੀ ਅਧਿਆਪਕ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ | ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਮ ਜਗਦੀਸ਼ ਸਿੰਘ ਪੁੱਤਰ ਸਤਨਾਮ ਸਿੰਘ ਹੈ, ਜੋ ਕਿ ਪਿੰਡ ਤਲਵੰਡੀ ਨੇੜੇ ਮਾਲੋਵਾਲ ਦਾ ਰਹਿਣ ਵਾਲਾ ਸੀ। ਡੀਐਸਪੀ ਬਲਜੀਤ ਸਿੰਘ ਜੰਡਿਆਲਾ ਗੁਰੂ ਸਮੇਤ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚ ਕੇ ਬਰੀਕੀ ਨਾਲ ਜਾਂਚ ਪੜਤਾਲ ਕਰ ਰਹੇ ਹਨ।
ਉਕਤ ਅਧਿਆਪਕ ਆਪਣੀ ਧੀ ਨੂੰ ਟਿਊਸ਼ਨ ਛੱਡਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ। ਰਸਤੇ ‘ਚ ਹਮਲਾਵਰਾਂ ਦੇ ਇੱਕ ਸਮੂਹ ਨੇ ਉਸ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕੀਤਾ ਅਤੇ ਉਸਦਾ ਗਲਾ ਵੱਢ ਦਿੱਤਾ। ਜ਼ਿਆਦਾ ਖੂਨ ਵਹਿਣ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਅਧਿਆਪਕ ਦੀ ਲਾਸ਼ ਸੜਕ ‘ਤੇ ਮੂੰਹ ਪਰਨੇ ਪਈ ਮਿਲੀ, ਜਿਸ ‘ਚ ਮਾਸ ਦੇ ਟੁਕੜੇ ਖਿੰਡੇ ਹੋਏ ਸਨ।
ਮ੍ਰਿਤਕ ਦੇ ਚਾਚਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਆਪਣੀ ਧੀ ਨੂੰ ਟਿਊਸ਼ਨ ਛੱਡਣ ਗਿਆ ਸੀ। ਉਹ ਆਮ ਵਾਂਗ ਵਾਪਸ ਆ ਰਿਹਾ ਸੀ, ਪਰ ਰਸਤੇ ‘ਚ ਉਸ ਨਾਲ ਕੀ ਹੋਇਆ ਇਹ ਅਜੇ ਸਪੱਸ਼ਟ ਨਹੀਂ ਹੈ। ਘਟਨਾ ਦਾ ਪਤਾ ਲੱਗਣ ‘ਤੇ ਪਰਿਵਾਰ ਅਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚੇ।
ਸੁਰਿੰਦਰ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਦੀ ਮੋਟਰਸਾਈਕਲ ਅਤੇ ਚੱਪਲਾਂ ਮੌਕੇ ਤੋਂ ਬਰਾਮਦ ਹੋਈਆਂ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਉਸ ‘ਤੇ ਸੜਕ ‘ਤੇ ਹਮਲਾ ਕੀਤਾ ਗਿਆ ਸੀ। ਹਾਲਾਂਕਿ, ਹਮਲਾਵਰਾਂ ਦੀ ਪਛਾਣ ਅਤੇ ਕਤਲ ਦੇ ਪਿੱਛੇ ਦਾ ਉਦੇਸ਼ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਪਰਿਵਾਰ ਨੇ ਦੱਸਿਆ ਕਿ ਜਗਦੀਪ ਸਿੰਘ ਦਾ ਕਿਸੇ ਨਾਲ ਕੋਈ ਝਗੜਾ, ਦੁਸ਼ਮਣੀ ਜਾਂ ਲੜਾਈ ਨਹੀਂ ਸੀ।
ਡੀਐਸਪੀ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਲਵੰਡੀ ਪਿੰਡ ਦੇ ਰਹਿਣ ਵਾਲੇ ਜਗਦੀਪ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਸੂਚਨਾ ਮਿਲਣ ‘ਤੇ ਪੁਲਿਸ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਜਗਦੀਪ ਸਿੰਘ ਦੇ ਸਿਰ ਅਤੇ ਗਰਦਨ ਦੇ ਨੇੜੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਸੀ। ਸੱਟਾਂ ਇੰਨੀਆਂ ਗੰਭੀਰ ਸਨ ਕਿ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
Read More: ਪੰਜਾਬ ਸਰਕਾਰ ਨੇ ਸਰਕਾਰੀ ਅਫ਼ਸਰਾਂ ਦੇ ਤਬਾਦਲਿਆਂ ਸੰਬੰਧੀ ਲਿਆ ਅਹਿਮ ਫੈਸਲਾ




