Bandaru Dattatreya

ਰਾਜਪਾਲ ਬੰਡਾਰੂ ਦੱਤਾਤ੍ਰੇਅ ਭਲਕੇ ਮੁੱਖ ਸੂਚਨਾ ਕਮਿਸ਼ਨਰ ਸਮੇਤ 5 ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁੱਕ ਚੁਕਾਉਣਗੇ

ਹਰਿਆਣਾ, 25 ਮਈ 2025: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਸੋਮਵਾਰ ਸ਼ਾਮ 5 ਵਜੇ ਹਰਿਆਣਾ ਰਾਜ ਭਵਨ, ਚੰਡੀਗੜ੍ਹ ਵਿਖੇ ਮੁੱਖ ਸੂਚਨਾ ਕਮਿਸ਼ਨਰ ਅਤੇ ਪੰਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਉਣਗੇ। ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹੋਰ ਕੈਬਨਿਟ ਮੈਂਬਰ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹਿਣਗੇ।

ਦੂਜੇ ਪਾਸੇ ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ ਦੁਆਰਾ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ ਸ਼ੁਰੂ ਕੀਤੇ ਗਏ ਸਟਾਰਟਅੱਪ ਪ੍ਰੋਗਰਾਮ ਦੇ ਤਹਿਤ ਇੱਕ ਵੱਖਰਾ ਐਮਐਸਐਮਈ ਡਾਇਰੈਕਟੋਰੇਟ ਬਣਾਇਆ ਹੈ। ਇਸ ਤਹਿਤ, ਮਿੰਨੀ ਕਲੱਸਟਰ ਵਿਕਾਸ ਪ੍ਰੋਗਰਾਮ ਲਈ 90 ਪ੍ਰਤੀਸ਼ਤ ਗ੍ਰਾਂਟ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।

ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ, ਸਰਕਾਰ ਦੀ ਕੋਸ਼ਿਸ਼ ਤਕਨੀਕੀ ਅਪਗ੍ਰੇਡੇਸ਼ਨ, ਸਾਂਝੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਹੈ, ਇਸ ਲਈ ਐਮਐਸਐਮਈ ਦੇ 11 ਕਲੱਸਟਰ ਵਿਕਸਤ ਕੀਤੇ ਜਾ ਰਹੇ ਹਨ, ਜਿਨ੍ਹਾਂ ‘ਤੇ 169.68 ਕਰੋੜ ਰੁਪਏ ਖਰਚ ਕੀਤੇ ਜਾਣਗੇ। ਜਿਸ ‘ਚ ਸੂਬਾ ਸਰਕਾਰ ਵੱਲੋਂ 20.07 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ 158 ਕਰੋੜ ਰੁਪਏ ਦੇ 46 ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

Read More: ਰਾਸ਼ਟਰੀ ਸਿੱਖਿਆ ਨੀਤੀ-2020 ਦੇਸ਼ ‘ਚ ਲਿਆਏਗੀ ਬਦਲਾਅ: ਰਾਜਪਾਲ ਬੰਡਾਰੂ ਦੱਤਾਤ੍ਰੇਅ

Scroll to Top