Site icon TheUnmute.com

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ

Justice Sheel Nagu

ਚੰਡੀਗੜ, 09 ਜੁਲਾਈ 2024: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਅੱਜ ਜਸਟਿਸ ਸ਼ੀਲ ਨਾਗੂ (Justice Sheel Nagu) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਸਹੁੰ ਚੁਕਾਈ| ਉਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿਖੇ ਕਰਵਾਇਆ ਗਿਆ | ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜਸਟਿਸ ਸ਼ੀਲ ਨਾਗੂ ਦੀ ਨਿਯੁਕਤੀ ਸੰਬੰਧੀ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ 04 ਜੁਲਾਈ 2024 ਨੂੰ ਨੋਟੀਫਾਈ ਕੀਤਾ ਸੀ |

01 ਜਨਵਰੀ 1965 ‘ਚ ਜਨਮੇ ਜਸਟਿਸ ਸ਼ੀਲ ਨਾਗੂ (Justice Sheel Nagu) ਨੇ 05 ਅਕਤੁਬੇ 1987 ਨੂੰ ਵਕੀਲ ਵਜੋਂ ਰਜਿਸਟਰ ਹੋਏ ਸਨ ਅਤੇ ਜਬਲਪੁਰ ਵਿਖੇ ਮੱਧ ਪ੍ਰਦੇਸ਼ ਦੇ ਹੈ ਕੋਰਟ ‘ਚ ਸੰਵਿਧਾਨਕ ਮਾਮਲਿਆਂ ‘ਚ ਪ੍ਰੈਕਟਿਸ ਕੀਤੀ | ਸ਼ੀਲ ਨਾਗੂ 27 ਮਈ 2011 ‘ਚ ਮੱਧ ਪ੍ਰਦੇਸ਼ ਹਾਈ ਕੋਰਟ ਦੇ ਅੱਜ ਵੱਜੋਂ ਨਿਯੁਕਤ ਹੋਏ ਅਤੇ 23 ਮਈ 2013 ਨੂੰ ਸਥਾਈ ਜੱਜ ਵਜੋਂ ਨਿਯੁਕਤ ਕੀਤਾ | ਸ਼ੀਲ ਨਾਗੂ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਜੋਂ ਵੀ ਸੇਵਾ ਨਿਭਾਈ |

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਸੀਐੱਮ ਨਾਇਬ ਸਿੰਘ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਅਤੇ ਮੌਜੂਦਾ ਜੱਜ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਸਿਹਤ ਮੰਤਰੀ ਡਾ.ਬਲਬੀਰ ਸਿੰਘ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬ੍ਰਹਮ ਸ਼ੰਕਰ ਜਿੰਪਾ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਪੰਜਾਬ ਡੀਜੀਪੀ ਗੌਰਵ ਯਾਦਵ, ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਅਤੇ ਹੋਰ ਸੀਨੀਅਰ ਵਕੀਲ ਹਾਜ਼ਰ ਰਹੇ |

Exit mobile version