Site icon TheUnmute.com

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ PM ਮੋਦੀ ਨਾਲ ਮੁਲਾਕਾਤ, ਪੰਜਾਬ ਦੇ ਕਈ ਮੁੱਦਿਆਂ ‘ਤੇ ਕੀਤੀ ਚਰਚਾ

Banwari Lal Purohit

ਚੰਡੀਗੜ੍ਹ, 4 ਦਸੰਬਰ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਪੀਐਮਓ ਵੱਲੋਂ ਜਾਰੀ ਕੀਤੀ ਗਈ ਤਸਵੀਰ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਲਦਸਤਾ ਸੌਂਪਦੇ ਹੋਏ ਵਿਖਾਈ ਦੇ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਬਨਵਾਰੀ ਲਾਲ ਪੁਰੋਹਿਤ ਨੇ ਪੀਐਮ ਮੋਦੀ ਨਾਲ ਪੰਜਾਬ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬੈਠਕ ਦਿੱਲੀ ਸਥਿਤ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਹੋਈ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੇ ਵੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਜਪਾ ਦੀ ਜਿੱਤ ਲਈ ਵਧਾਈ ਦਿੱਤੀ। ਜਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਪਿਛਲੇ ਕਾਫ਼ੀ ਸਮੇਂ ਤੋਂ ਤਣਾਅ ਚੱਲ ਰਿਹਾ ਹੈ। ਮਾਮਲਾ ਇੰਨਾ ਵੱਧ ਗਿਆ ਕਿ ਸੁਪਰੀਮ ਕੋਰਟ ਤੱਕ ਪਹੁੰਚ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਸੁਪਰੀਮ ਕੋਰਟ ਰਾਜਪਾਲ ਨੂੰ ਵਿਧਾਨ ਸਭਾ ਵਿੱਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਦਾ ਨਿਰਦੇਸ਼ ਦੇਵੇ। ਜਿਸਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨਾਲ ਤਾਲਮੇਲ ਰੱਖਣ ਅਤੇ ਬਿੱਲਾਂ ਤੇ ਫੈਸਲਾ ਲੈਣ ਦੀ ਗੱਲ ਕਹੀ |

Exit mobile version