Banwari Lal Purohit

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 3 ਬਿੱਲ ਰਾਸ਼ਟਰਪਤੀ ਦੇ ਵਿਚਾਰ ਲਈ ਰੱਖੇ ਰਾਖਵੇਂ

ਚੰਡੀਗੜ੍ਹ, 06 ਦਸੰਬਰ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਚੱਲ ਰਿਹਾ ਵਿਵਾਦ ਘੱਟ ਨਹੀਂ ਹੋ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨਾਂ ਨੂੰ ਪਹਿਲਾਂ ਰਾਜਪਾਲ ਪੁਰੋਹਿਤ ਨੇ ਅਸੰਵਿਧਾਨਕ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਪਈ। ਸੁਪਰੀਮ ਕੋਰਟ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਰਾਜਪਾਲ ਨੇ 3 ਬਿੱਲਾਂ ‘ਤੇ ਰੋਕ ਲਗਾ ਦਿੱਤੀ ਹੈ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 200 ਅਨੁਸਾਰ 3 ਬਿੱਲ ਭਾਰਤ ਦੇ ਰਾਸ਼ਟਰਪਤੀ ਦੇ ਵਿਚਾਰ ਲਈ ਰਾਖਵੇਂ ਰੱਖੇ ਹਨ।

ਇਹ ਤਿੰਨ ਬਿੱਲ:

1. ਪੰਜਾਬ ਯੂਨੀਵਰਸਿਟੀ ਕਾਨੂੰਨ (ਸੋਧ) ਬਿੱਲ, 2023

2. ਸਿੱਖ ਗੁਰਦੁਆਰਾ (ਸੋਧ) ਬਿੱਲ, 2023

3. ਪੰਜਾਬ ਪੁਲਿਸ (ਸੋਧ) ਬਿੱਲ, 2023

ਵਿਧਾਨ ਸਭਾ ਇਜਲਾਸਾਂ ‘ਤੇ ਵਿਵਾਦ ਨੂੰ ਸੁਲਝਾਉਣ ਤੋਂ ਬਾਅਦ, ਰਾਜਪਾਲ ਪੁਰੋਹਿਤ (Banwari Lal Purohit) ਨੇ ਪਿਛਲੇ ਹਫਤੇ ਵੀਰਵਾਰ ਨੂੰ ਪੰਜਾਬ ਸਬੰਧਤ ਕਾਲਜ (ਸੇਵਾ ਦੀ ਸੁਰੱਖਿਆ) ਸੋਧ ਬਿੱਲ, 2023 ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਬਿੱਲ ਦਾ ਮਕਸਦ ਸਰਕਾਰੀ ਸਹਾਇਤਾ ਪ੍ਰਾਪਤ ਪ੍ਰਾਈਵੇਟ ਕਾਲਜਾਂ ਲਈ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਦੇ ਕੰਮਕਾਜ ਨੂੰ ਸੁਚਾਰੂ ਬਣਾਉਣਾ ਹੈ।

Scroll to Top