Site icon TheUnmute.com

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ ‘ਚ ਟਮਾਟਰ ਦੀ ਵਰਤੋਂ ‘ਤੇ ਲਾਈ ਰੋਕ

Tomato

ਚੰਡੀਗੜ੍ਹ, 04 ਅਗਸਤ 2023: ਪੰਜਾਬ ‘ਚ ਟਮਾਟਰ (Tomato) ਦੀ ਕਮੀ ਅਤੇ ਵਧੀਆਂ ਕੀਮਤਾਂ ਤੋਂ ਬਾਅਦ ਹੁਣ ਪੰਜਾਬ ਰਾਜ ਭਵਨ ‘ਚ ਵੀ ਟਮਾਟਰ ਦੀ ਵਰਤੋਂ ਨਹੀਂ ਹੋਵੇਗੀ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਰਾਜ ਭਵਨ ‘ਚ ਟਮਾਟਰ ਦੀ ਵਰਤੋਂ ‘ਤੇ ਰੋਕ ਲਗਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਪੰਜਾਬ ਦੀ ਇਸ ਸਮੱਸਿਆ ਨੂੰ ਲੈ ਕੇ ਇਹ ਫੈਸਲਾ ਲਿਆ ਹੈ।

ਪੰਜਾਬ ਵਿੱਚ ਖਾਣ-ਪੀਣ ਦੀਆਂ ਵਸਤੂਆਂ ਖਾਸ ਕਰਕੇ ਟਮਾਟਰ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਪੰਜਾਬ ਦੇ ਲੋਕਾਂ ਦੀ ਸਮੱਸਿਆ ਨੂੰ ਸਮਝਦਿਆਂ ਅਤੇ ਇਕਜੁੱਟਤਾ ਦਿਖਾਉਂਦੇ ਹੋਏ ਰਾਜਪਾਲ ਬੀ.ਐੱਲ. ਪੁਰੋਹਿਤ ਨੇ ਰਾਜ ਭਵਨ ‘ਚ ਟਮਾਟਰਾਂ (Tomato) ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਲੋਕ ਟਮਾਟਰ (Tomato) ਦੀਆਂ ਕੀਮਤਾਂ ‘ਚ ਵਾਧੇ ਕਾਰਨ ਕਾਫੀ ਪ੍ਰੇਸ਼ਾਨ ਹਨ। ਇਸ ਦੇ ਮੁੱਖ ਕਾਰਨ ਬੇਮੌਸਮੀ ਮੀਂਹ, ਹੜ੍ਹ ਅਤੇ ਖਾਣ-ਪੀਣ ਦੀਆਂ ਵਸਤਾਂ ਦੀ ਸਪਲਾਈ ਵਿੱਚ ਵਿਘਨ ਪਿਆ । ਇਸ ਕਾਰਨ ਮੰਡੀ ਵਿੱਚ ਖਾਣ-ਪੀਣ ਦੀਆਂ ਵਸਤਾਂ ਦੀਆਂ ਕੀਮਤਾਂ ਵਿੱਚ ਅਸਥਿਰਤਾ ਪੈਦਾ ਹੋ ਗਈ ਹੈ।

ਰਾਜਪਾਲ ਬੀਐੱਲ ਪੁਰੋਹਿਤ ਨੇ ਕਿਹਾ ਕਿ ਕਿਸੇ ਵਸਤੂ ਦੀ ਖਪਤ ਨੂੰ ਰੋਕਣ ਜਾਂ ਘਟਾਉਣ ਨਾਲ ਉਸ ਦੀ ਕੀਮਤ ‘ਤੇ ਅਸਰ ਪੈਂਦਾ ਹੈ। ਟਮਾਟਰ ਦੀ ਮੰਗ ਘੱਟ ਹੋਣ ‘ਤੇ ਇਸ ਦੀ ਕੀਮਤ ਆਪਣੇ ਆਪ ਹੇਠਾਂ ਆ ਜਾਵੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਲੋਕ ਆਪਣੇ ਘਰਾਂ ਵਿੱਚ ਟਮਾਟਰਾਂ ਦੇ ਹੋਰ ਬਦਲਾਂ ਦੀ ਵਰਤੋਂ ਕਰਕੇ ਟਮਾਟਰ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਘੱਟ ਕਰਨ ਵਿੱਚ ਸਹਿਯੋਗ ਕਰਨਗੇ।

Exit mobile version