ਰਾਮ ਨੌਮੀ

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ‘ਰਾਮ ਨੌਮੀ’ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਦਿੱਤੀਆਂ ਵਧਾਈਆਂ

ਚੰਡੀਗੜ੍ਹ 09 ਅਪ੍ਰੈਲ 2022: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਭਗਵਾਨ ਸ੍ਰੀ ਰਾਮ ਜੀ ਦੇ ਜਨਮ ਦਿਵਸ ‘ਰਾਮ ਨੌਮੀ’ ਦੇ ਪਵਿੱਤਰ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈਆਂ ਦਿਤੀਆਂ । ਇਸ ਦੌਰਾਨ ਆਪਣੇ ਸੰਦੇਸ਼ ਵਿੱਚ ਸ੍ਰੀ ਪੁਰੋਹਿਤ ਨੇ ਕਿਹਾ ਕਿ ਮਹਾਨ ਸਮਾਜਿਕ ਅਤੇ ਧਾਰਮਿਕ ਤਿਉਹਾਰ ਰਾਮ ਨੌਮੀ, ਸਾਨੂੰ ਮਰਿਯਾਦਾ ਪੁਰਸ਼ੋਤਮ ਸ੍ਰੀ ਰਾਮ ਜੀ ਦੇ ਜੀਵਨ ਨਾਲ ਜੁੜੇ ਨੈਤਿਕਤਾ, ਕੁਰਬਾਨੀ, ਸਹਿਣਸ਼ੀਲਤਾ ਅਤੇ ਧਾਰਮਿਕਤਾ ਦੇ ਉੱਚ ਆਦਰਸ਼ਾਂ ਦੀ ਯਾਦ ਦਿਵਾਉਂਦਾ ਹੈ।

ਇਹ ਤਿਉਹਾਰ ਸਾਰਿਆਂ ਨੂੰ ਖੁਸ਼ਹਾਲੀ, ਸ਼ਾਂਤੀ ਅਤੇ ਖੁਸ਼ੀਆਂ ਪ੍ਰਦਾਨ ਕਰੇ ਅਤੇ ਸਾਨੂੰ ਆਪਣੇ ਜੀਵਨ ਵਿੱਚ ਦਇਆ, ਨਿਆਂ ਅਤੇ ਮਾਨਵਤਾਵਾਦ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਦਾ ਰਹੇ।ਰਾਜਪਾਲ ਨੇ ਲੋਕਾਂ ਨੂੰ ਜਾਤ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਰਵਾਇਤੀ ਉਤਸ਼ਾਹ, ਸਦਭਾਵਨਾ ਅਤੇ ਸ਼ਰਧਾ ਦੀ ਭਾਵਨਾ ਨਾਲ ਮਿਲ ਕੇ ਇਸ ਤਿਉਹਾਰ ਨੂੰ ਮਨਾਉਣ ਅਤੇ ਇੱਕ ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਨ ਦੀ ਅਪੀਲ ਕੀਤੀ।

Scroll to Top