ਚੰਡੀਗੜ੍ਹ, 21 ਅਪ੍ਰੈਲ 2023: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ (Banwarilal Purohit) ਨੇ ਜੰਮੂ-ਕਸ਼ਮੀਰ ਦੇ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਜਵਾਨਾਂ ਦੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਰਾਜਪਾਲ ਨੇ ਕਿਹਾ ਕਿ ਮੈਨੂੰ ਸਾਡੇ ਪੰਜ ਜਵਾਨਾਂ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ, ਜਿਸ ਵਿੱਚ ਪੰਜਾਬ ਦੇ ਚਾਰ ਅਤੇ ਇੱਕ ਓਡੀਸ਼ੀ ਜਵਾਨ ਸ਼ਾਮਲ ਹਨ। ਉਹਨਾਂ ਅੱਗੇ ਕਿਹਾ ਕਿ ਦੇਸ਼ ਦੀ ਸੁਰੱਖਿਆ ਲਈ ਉਨ੍ਹਾਂ ਦੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ। ਪੂਰਾ ਦੇਸ਼ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਸਤਿਕਾਰ ਕਰੇਗਾ। ਪੁਰੋਹਿਤ ਨੇ ਕਿਹਾ ਕਿ ਮੈਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਉਹਨਾਂ ਅੱਗੇ ਕਿਹਾ ਕਿ ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ੇ।
ਜਨਵਰੀ 19, 2025 5:32 ਪੂਃ ਦੁਃ