Site icon TheUnmute.com

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਤੇ ਚੰਡੀਗੜ੍ਹ ਦੇ 350 ਆਈਏਐਸ/ਆਈਪੀਐਸ ਅਧਿਕਾਰੀਆਂ ਨੂੰ ਲਿਖਿਆ ਪੱਤਰ

Kabir Jayanti

ਚੰਡੀਗੜ੍ਹ 04 ਜਨਵਰੀ 2023: ਨਵੇਂ ਸਾਲ ਮੌਕੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ 350 ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਦਾ ਪ੍ਰਣ ਲੈਣ ਲਈ ਕਿਹਾ ਹੈ।

ਰਾਜਪਾਲ ਨੇ ਪੱਤਰ ਵਿੱਚ ਲਿਖਿਆ ਹੈ ਕਿ ਮੈਂ ਪ੍ਰਧਾਨ ਮੰਤਰੀ ਦੇ ਸੰਦੇਸ਼ ਨੂੰ ਦੁਹਰਾਉਂਦਾ ਹਾਂ ਕਿ ਪ੍ਰਸ਼ਾਸਨ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣਾ ਸਰਕਾਰ ਵਿੱਚ ਸੇਵਾ ਕਰ ਰਹੇ ਹਰ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਮੈਂ ਚਾਹੁੰਦਾ ਹਾਂ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ ਜੋ ਕਿ ਸਮੇਂ ਦੀ ਲੋੜ ਹੈ। ਮੈਂ ਉਮੀਦ ਕਰਦਾ ਹਾਂ ਕਿ ਤੁਹਾਡੇ ਵਿੱਚੋਂ ਹਰ ਇੱਕ ਇਸ ਸੰਦੇਸ਼ ਨੂੰ ਆਪਣੇ ਨੇੜੇ ਦੇ ਅਫਸਰਾਂ ਤੱਕ ਪਹੁੰਚਾਏਗਾ।

 

Exit mobile version