Janata Darbar Chandigarh

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲਗਾਇਆ ਜਨਤਾ ਦਰਬਾਰ, ਚੰਡੀਗੜ੍ਹ ਵਾਸੀਆਂ ਨੇ ਦੱਸੀਆਂ ਸਮੱਸਿਆਵਾ

ਚੰਡੀਗੜ੍ਹ, 07 ਫਰਵਰੀ 2026: ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਜਨਤਾ ਦਰਬਾਰ ਲਗਾਇਆ। ਇਸ ਦੌਰਾਨ ਗੁਲਾਬ ਚੰਦ ਕਟਾਰੀਆ ਨਾਲ ਮੁੱਖ ਸਕੱਤਰ ਰਾਜੇਸ਼ ਪ੍ਰਸਾਦ, ਗ੍ਰਹਿ ਸਕੱਤਰ ਮਨਦੀਪ ਬਰਾੜ ਅਤੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਮੌਜੂਦ ਸਨ।

ਚੰਡੀਗੜ੍ਹ ਧਨਾਸ ਕੌਂਸਲਰ ਕੁਲਜੀਤ ਸੰਧੂ ਨੇ ਵੀ ਡੱਡੂਮਾਜਰਾ ਦੇ ਕਮਿਊਨਿਟੀ ਸੈਂਟਰ ਵਿਖੇ ਲਗਾਇਆ ਜਨਤਾ ਦਰਬਾਰ ‘ਚ ਸਮੱਸਿਆ ਦੱਸੀ। ਉਨ੍ਹਾਂ ਕਿਹਾ ਕਿ ਮਿਲਕ ਕਲੋਨੀ ਧਨਾਸ ਦੇ ਸਾਹਮਣੇ ਵਾਲੀ ਸੜਕ ਰੋਜ਼ਾਨਾ 2 ਕਿਲੋਮੀਟਰ ਜਾਮ ਰਹਿੰਦੀ ਹੈ, ਅਤੇ ਉਨ੍ਹਾਂ ਨੇ ਇਸ ਬਾਰੇ ਅਧਿਕਾਰੀਆਂ ਨੂੰ ਵਾਰ-ਵਾਰ ਸੂਚਿਤ ਕੀਤਾ ਹੈ, ਪਰ ਕੋਈ ਹੱਲ ਨਹੀਂ ਨਿਕਲਿਆ।

ਜਨਤਾ ਦਰਬਾਰ ਦੌਰਾਨ ਇੱਕ ਵਿਅਕਤੀ ਨੇ ਕਿਹਾ ਕਿ ਚੰਡੀਗੜ੍ਹ ‘ਚ ਕਈ ਥਾਵਾਂ ‘ਤੇ ਸੀਸੀਟੀਵੀ ਕੈਮਰੇ ਨਹੀਂ ਲਗਾਏ ਹਨ, ਜਿਸ ਕਾਰਨ ਕਾਫ਼ੀ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ‘ਚ ਅਪਰਾਧ ਹੋਣ ‘ਤੇ ਅਪਰਾਧੀਆਂ ਦਾ ਪਤਾ ਨਹੀਂ ਲੱਗਦਾ। ਇਨ੍ਹਾਂ ਥਾਵਾਂ ‘ਤੇ ਸੀਸੀਟੀਵੀ ਕੈਮਰੇ ਲਗਾਏ ਜਾਣੇ ਚਾਹੀਦੇ ਹਨ।

ਇਲਾਕੇ ਦੇ ਵਸਨੀਕ ਸਿੱਧੇ ਤੌਰ ‘ਤੇ ਪ੍ਰਸ਼ਾਸਕ ਕੋਲ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਬਾਰੇ ਆਪਣੀਆਂ ਸ਼ਿਕਾਇਤਾਂ ਦੱਸ ਰਹੇ ਹਨ। ਇਸ ਤੋਂ ਪਹਿਲਾਂ ਵੀ, ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਹਰ ਬੁੱਧਵਾਰ ਨੂੰ ਚੰਡੀਗੜ੍ਹ ਸਕੱਤਰੇਤ ਵਿਖੇ ਜਨਤਾ ਨਾਲ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਦੇ ਹਨ। ਉਨ੍ਹਾਂ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਹਫ਼ਤੇ ‘ਚ ਇੱਕ ਵਾਰ ਆਪਣੇ ਸਮੇਂ ਦਾ ਘੱਟੋ-ਘੱਟ ਇੱਕ ਘੰਟਾ ਜਨਤਕ ਸ਼ਿਕਾਇਤਾਂ ਸੁਣਨ ਲਈ ਕੱਢਣ।

Read More: ਚੰਡੀਗੜ੍ਹ ਦੇ ਆਲੇ-ਦੁਆਲੇ ਉਸਾਰੀਆਂ ਕਾਰਨ ਵਾਤਾਵਰਣ ਨੂੰ ਨੁਕਸਾਨ, NGT ਨੇ ਮੰਗਿਆ ਜਵਾਬ

ਵਿਦੇਸ਼

Scroll to Top