7 ਦਸੰਬਰ 2024: ਪੰਜਾਬ ਦੇ ਰਾਜਪਾਲ ਗੁਲਾਬ(Punjab Governor Gulab Chand Kataria) ਚੰਦ ਕਟਾਰੀਆ ਇਤਿਹਾਸਕ ਗੁਰਦੁਆਰਾ ਸਾਹਿਬ (Gurdwara Sahib Patshahi Nauvi Baba Bakala Sahib) ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ (Sri Guru Tegh Bahadur Sahib Ji) ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਨਤਮਸਤਕ ਹੋਏ। ਉਨ੍ਹਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ ।
ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦ ਦੀ ਚਾਦਰ ਬਣਕੇ ਲਾਸਾਨੀ ਸ਼ਹਾਦਤ ਦਿੱਤੀ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ । ਉਨ੍ਹਾਂ ਕਿਹਾ ਕਿ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 26 ਸਾਲ, 9 ਮਹੀਨੇ 13 ਦਿਨ ਘੋਰ ਤਪੱਸਿਆ ਕੀਤੀ ਅਤੇ ਭਾਈ ਮੱਖਣ ਸ਼ਾਹ ਲੁਬਾਣਾ ਦਾ ਡੁੱਬਦਾ ਬੇੜਾ ਬੰਨੇ ਲਾਇਆ ।
READ MORE: Amritsar News: ਪੰਜਾਬ ਦੇ ਰਾਜਪਾਲ ਗੁਲਾਬ ਚੰਦਕਟਾਰੀਆ ਪਹੁੰਚੇ ਅੰਮ੍ਰਿਤਸਰ
ਉਥੇ ਹੀ ੳਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਕਸ਼ਮੀਰੀ ਪੰਡਤਾਂ ਦੀ ਫਰਿਆਦ ਸੁਣੀ ਅਤੇ ਆਪਣੇ ਸਮੁੱਚੇ ਦੇਸ਼ ਲਈ ਮਹਾਨ ਬਲੀਦਾਨ ਦਿੱਤਾ ਅਤੇ ਸਮੁੁੱਚੇ ਲੋਕਾਈ ਦੀ ਚਾਦਰ ਬਣੇ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਲਈ ਬੜਾ ਹੀ ਇਤਿਹਾਸੀ ਬਣ ਗਿਆ ਹੈ ਅਤੇ ਉਹ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਦੀਦਾਰੇ ਕਰਕੇ ਵਡਭਾਗੀ ਬਣੇ ਹਨ ।
ਇਸ ਮੌਕੇ ਬਲਜੀਤ ਸਿੰਘ ਜਲਾਲ ਉਸਮਾਂ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਵਿਧਾਇਕ,ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਨੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਐਸ.ਐਸ.ਪੀ.ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਚਰਨਜੀਤ ਸਿੰਘ ਸੋਹਲ, ਡੀ.ਐਸ.ਪੀ. ਬਾਬਾ ਬਕਾਲਾ ਅਰੁਣ ਸ਼ਰਮਾ,ਗਗਨਦੀਪ ਸਿੰਘ ਥਾਣਾ ਮੁਖੀ ਬਿਆਸ, ਬਿਕਰਮਜੀਤ ਸਿੰਘ ਥਾਣਾ ਮੁਖੀ ਖਿਲਚੀਆਂ, ਐਸ ਡੀ ਐਮ ਅਮਨਪ੍ਰੀਤ ਸਿੰਘ ਬਾਬਾ ਬਕਾਲਾ ਸਾਹਿਬ,ਤਹਿਸੀਲਦਾਰ ਸੁਖਦੇਵ ਕੁਮਾਰ ਬੰਗੜ ਅਤੇ ਪੁਲਿਸ ਪ੍ਰਸ਼ਾਸ਼ਨ ਅਧਿਕਾਰੀਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ ਅਤੇ ਭਾਈ ਜਗਤਾਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਹੈੱਡਗ੍ਰੰਥੀ ਗਿ: ਹਰਦੇਵ ਸਿੰਘ, ਅਮਰਜੀਤ ਸਿੰਘ ਅਕਾਊਟੈਂਟ ਮੌਜੂਦ ਸਨ|