ਚੰਡੀਗੜ੍ਹ, 31 ਜੁਲਾਈ 2024: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਗੁਲਾਬ ਚੰਦ ਕਟਾਰੀਆ (Gulab Chand Kataria) ਨੂੰ ਪੰਜਾਬ ਦੇ ਨਵੇਂ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਸਹੁੰ ਚੁਕਾਈ । ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਵੀ ਮੌਜੂਦ ਸਨ। ਸਹੁੰ ਚੁੱਕਣ ਤੋਂ ਬਾਅਦ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਹ ਲੋਕ ਸੇਵਕ ਵਜੋਂ ਕੰਮ ਕਰਨਗੇ। ਅੱਜ ਉਸਦਾ ਪਹਿਲਾ ਦਿਨ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਰਿਸ਼ਤੇ ਕਿਹੋ ਜਿਹੇ ਰਹਿਣਗੇ ਤਾਂ ਉਨ੍ਹਾਂ ਕਿਹਾ ਕਿ ਸਮਾਂ ਹੀ ਤੈਅ ਕਰੇਗਾ ਕਿ ਉਨ੍ਹਾਂ ਦੇ ਨਾਲ ਕਿਸ ਤਰ੍ਹਾਂ ਦੇ ਸਬੰਧ ਹੋਣਗੇ।
ਜਨਵਰੀ 18, 2025 5:56 ਬਾਃ ਦੁਃ