Governor of Punjab

ਰਾਜਪਾਲ ਹੀ ਰਹਿਣਗੇ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ, ਰਾਸ਼ਟਰਪਤੀ ਨੇ ਸੂਬਾ ਸਰਕਾਰ ਨੂੰ ਬਿੱਲ ਵਾਪਸ ਭੇਜਿਆ

ਚੰਡੀਗੜ੍ਹ, 17 ਜੁਲਾਈ 2024: ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਪੰਜਾਬ ਦੇ ਰਾਜਪਾਲ (Governor of Punjab) ਹੀ ਹੋਣਗੇ। ਰਾਸ਼ਟਰਪਤੀ ਨੇ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023 ਨੂੰ ਬਿਨਾਂ ਪ੍ਰਵਾਨਗੀ ਤੋਂ ਪੰਜਾਬ ਸਰਕਾਰ ਨੂੰ ਵਾਪਸ ਭੇਜ ਦਿੱਤਾ ਹੈ। ਇਹ ਬਿੱਲ ਪਿਛਲੇ ਸਾਲ ਸੂਬਾ ਸਰਕਾਰ ਵੱਲੋਂ 21 ਜੂਨ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਸੀ।

ਦਰਅਸਲ, ਇਸ ਬਿੱਲ ਤਹਿਤ ਸੂਬੇ ਦੀਆਂ 12 ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਦੀ ਸ਼ਕਤੀ ਰਾਜਪਾਲ ਤੋਂ ਮੁੱਖ ਮੰਤਰੀ ਨੂੰ ਤਬਦੀਲ ਕਰ ਦਿੱਤੀ ਗਈ ਹੈ। ਹਾਲਾਂਕਿ ਉਕਤ ਬਿੱਲ ਵਾਪਸ ਲੈਣ ਨਾਲ ਹੁਣ ਰਾਜਪਾਲ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਹੋਣਗੇ।

 

Scroll to Top