Govindghat

ਗੋਵਿੰਦਘਾਟ ਨਦੀ ‘ਤੇ ਪੁੱਲ ਦੇ ਨਿਰਮਾਣ ਕਾਰਜ ਨੂੰ ਪ੍ਰਵਾਨਗੀ, ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸਰਕਾਰ ਦਾ ਕੀਤਾ ਧੰਨਵਾਦ

ਚੰਡੀਗ੍ਹੜ, 14 ਜੁਲਾਈ 2023: ਵਿੱਤੀ ਸਾਲ 2023-24 ਵਿੱਚ ਰਾਜ ਯੋਜਨਾ ਤਹਿਤ ਜ਼ਿਲ੍ਹਾ ਚਮੋਲੀ ਦੇ ਬਦਰੀਨਾਥ ਵਿਧਾਨ ਸਭਾ ਹਲਕੇ ਦੇ ਵਿਕਾਸ ਬਲਾਕ ਜੋਸ਼ੀਮਠ ਵਿੱਚ ਗੋਵਿੰਦਘਾਟ (Govindghat) ਨਦੀ ਉੱਤੇ 105 ਮੀਟਰ ਉੱਪਰ ਸਟੀਲ ਗਰਡਰ ਬ੍ਰਿਜ/ਸਟੀਲ ਟਰਸ (ਦੋ-ਮਾਰਗੀ) ਮੋਟਰ ਪੁੱਲ ਦੇ ਨਿਰਮਾਣ ਕਾਰਜ (ਪਹਿਲੇ ਪੜਾਅ ) ਨੂੰ ਪ੍ਰਵਾਨਗੀ ਦਿੱਤੀ ਗਈ ਹੈ |

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਮਹੱਤਤਾ ਅਤੇ ਉਤਰਾਖੰਡ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਹਰ ਸਾਲ ਵੱਧ ਰਹੀ ਸ਼ਰਧਾਲੂਆਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਗੋਵਿੰਦ ਘਾਟ ਨੂੰ ਪੁਲਨਾ, ਭਯੂੰਦਰ, ਗੋਵਿੰਦ ਧਾਮ ਅਤੇ ਸ੍ਰੀ ਹੇਮਕੁੰਟ ਨੂੰ ਜੋੜਨ ਵਾਲੇ ਪੱਕੇ ਪੁੱਲ ਦੇ ਨਿਰਮਾਣ ਦੀ ਮਨਜ਼ੂਰੀ ਲਈ ਦਿੱਤੀ ਗਈ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਨੇ ਸਰਕਾਰ ਵੱਲੋਂ ਕੀਤੇ ਜਾ ਰਹੇ ਅਨੇਕਾਂ ਕਾਰਜਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ |

ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਬੇਨਤੀ ਕਰਦਿਆਂ ਕਿਹਾ ਹੈ ਕਿ ਕੇਦਾਰਨਾਥ ਧਾਮ ਅਤੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੱਖਿਆ, ਜਿਸ ਲਈ ਦੁਨੀਆ ਭਰ ਦੇ ਸ਼ਰਧਾਲੂਆਂ ਨੇ ਧੰਨਵਾਦ ਕੀਤਾ ਹੈ, ਇਸ ਲਈ ਇਨ੍ਹਾਂ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇ ਤਾਂ ਜੋ ਯਾਤਰੀ ਇਸ ਦਾ ਲਾਭ ਲੈ ਸਕਣ।

 

Scroll to Top