ਚੰਡੀਗੜ੍ਹ 01 ਦਸੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਗੈਂਗਸਟਰ ਗੋਲਡੀ ਬਰਾੜ ਨੂੰ ਫੜਾਉਣ ਲਈ 2 ਕਰੋੜ ਰੁਪਏ ਦਾ ਇਨਾਮ ਰੱਖੇ, ਸਰਕਾਰ ਨੂੰ ਇਹ ਰਕਮ ਮੈਂ ਦੇਵਾਂਗਾ | ਸਿੱਧੂ ਮੂਸੇਵਾਲਾ ਦੇ ਪਿਤਾ ਅੱਜ ਅੰਮ੍ਰਿਤਸਰ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਸਮਾਗਮ ‘ਚ ਪੁੱਜੇ, ਇਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਬਲਕੌਰ ਸਿੰਘ ਭਾਵੁਕ ਹੋ ਗਏ ਤੇ ਇਕ ਵਾਰ ਫਿਰ ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਸਾਡੀ ਜਵਾਨੀ ਗੈਂਗਸਟਰਾਂ ਦੇ ਹਵਾਲੇ ਕਿਉਂ ਕਰ ਦਿੱਤੀ? ਗੈਂਗਸਟਰਾਂ ‘ਤੇ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ? ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਗੋਲਡੀ ਬਰਾੜ ‘ਤੇ 2 ਕਰੋੜ ਰੁਪਏ ਦਾ ਇਨਾਮ ਰੱਖੇ। ਸਰਕਾਰ ਨੂੰ ਇਹ ਰਕਮ ਮੈਂ ਦਿਆਂਗਾਂ, ਚਾਹੇ ਜ਼ਮੀਨ ਕਿਉਂ ਨਾ ਵੇਚਣੀ ਪਵੇ। ਉਨ੍ਹਾਂ ਕਿਹਾ ਕਿ ਮੈਨੂੰ ਸਕਿਓਰਿਟੀ ਦੀ ਲੌੜ ਨਹੀਂ ਬਸ ਸਰਕਾਰ ਗੋਲਡੀ ਨੂੰ ਗ੍ਰਿਫ਼ਤਾਰ ਕਰੇ।