ਚੰਡੀਗੜ੍ਹ, 16 ਜੁਲਾਈ 2024: ਪੰਜਾਬ (Punjab) ਦੇ ਮਲੇਰਕੋਟਲਾ ਜ਼ਿਲ੍ਹੇ ‘ਚ ਭਲਕੇ ਯਾਨੀ 17 ਜੁਲਾਈ ਨੂੰ ਸਰਕਾਰੀ ਸਕੂਲ (Government schools) ਅਤੇ ਹੋਰ ਵਿੱਦਿਅਕ ਅਦਾਰੇ ਬੰਦ ਰਹਿਣਗੇ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸਦੇ ਨਾਲ ਹੀ ਕਈ ਹੋਰ ਸੂਬਿਆਂ ‘ਚ 18 ਜੁਲਾਈ ਨੂੰ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ 17 ਜੁਲਾਈ (ਬੁੱਧਵਾਰ) ਨੂੰ ਮੁਹੱਰਮ (ਯੁਮ-ਏ-ਅਸੂਰ) ਮੌਕੇ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।