ਚੰਡੀਗੜ, 1 ਅਗਸਤ 2024: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਚਾਇਤੀ ਰਾਜ ਸੰਸਥਾਵਾਂ ਦੀ ਸ਼ਕਤੀ ਦੇ ਵਿਕੇਂਦਰੀਕਰਣ ਵੱਲ ਲਗਾਤਾਰ ਕਦਮ ਵਧਾ ਰਹੇ ਹਨ। ਇਸ ਦਿਸ਼ਾ ‘ਚ ਮੁੱਖ ਮੰਤਰੀ ਨੇ ਪੰਚਾਇਤਾਂ (Gram panchayats) ਨੂੰ 21 ਲੱਖ ਰੁਪਏ ਤੱਕ ਦੇ ਕੰਮ ਆਪਣੇ ਪੱਧਰ ‘ਤੇ ਕਰਵਾਉਣ ਦਾ ਕੀਤਾ ਵਾਅਦਾ ਪੂਰਾ ਕੀਤਾ ਹੈ। ਮੁੱਖ ਮੰਤਰੀ ਨੇ ਸਟੇਟ ਫੰਡ ‘ਚੋਂ 21 ਲੱਖ ਰੁਪਏ ਤੱਕ ਦੇ ਕੰਮ ਕਰਵਾਉਣ ਦੀ ਇਜਾਜ਼ਤ ਦੇ ਦਿੱਤੀ ਹੈ।
ਇਸ ਸਬੰਧੀ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਇਕ ਸਰਕੂਲਰ ਜਾਰੀ ਕੀਤਾ ਗਿਆ ਹੈ, ਜਿਸ ਤਹਿਤ ਪੰਚਾਇਤੀ ਰਾਜ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਇਸ ਫੈਸਲੇ ਨਾਲ ਸਥਾਨਕ ਸਰਕਾਰਾਂ ਹੋਰ ਮਜ਼ਬੂਤ ਹੋਣਗੀਆਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਵੀ ਤੇਜ਼ੀ ਨਾਲ ਨੇਪਰੇ ਚਾੜ੍ਹੇ ਜਾਣਗੇ।