ਖਡੂਰ ਸਾਹਿਬ, 31 ਮਾਰਚ 2023: ਖਡੂਰ ਸਾਹਿਬ ਵਿਖੇ ਬੀਤੀ ਦੇਰ ਰਾਤ ਰਹਿਰਾਸ ਸਾਹਿਬ ਦਾ ਪਾਠ ਕਰਨ ਤੋਂ ਬਾਅਦ ਘਰ ਵਾਪਸ ਪਰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ‘ਤੇ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ | ਦੱਸਿਆ ਜਾ ਰਿਹਾ ਹੈ ਗ੍ਰੰਥੀ ਦੀ ਕਿ ਲੱਤ ਵੱਢ ਕੇ ਲੈ ਗਏ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਘਟਨਾ ਉਸ ਵੇਲੇ ਦੀ ਹੈ ਜਦੋ ਕਸਬਾ ਖਡੂਰ ਸਾਹਿਬ ਦੇ ਸੁਖਚੈਨ ਸਿੰਘ ਉਮਰ 55 ਸਾਲ ਪੁੱਤਰ ਸ਼ੇਰ ਸਿੰਘ ‘ਤੇ ਬੀਤੀ ਦੇਰ ਰਾਤ ਲਗਭਗ 8 ਵਜੇ ਦੇ ਕਰੀਬ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਗੰਭੀਰ ਜ਼ਖਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਜ਼ ਦੀ ਤਰ੍ਹਾਂ ਸੁਖਚੈਨ ਸਿੰਘ ਜੋ ਪਿੰਡ ਬਾਣੀਆਂ ਵਿਖੇ ਗ੍ਰੰਥੀ ਦੀ ਡਿਊਟੀ ਕਰਦੇ ਹਨ, ਬੀਤੀ 8 ਵਜੇ ਦੀ ਦੇ ਕਰੀਬ ਜਦੋਂ ਉਹ ਘਰ ਵਾਪਸ ਆ ਰਹੇ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਵੱਲੋ ਉਨ੍ਹਾਂ ‘ਤੇ ਹਮਲਾ ਕਰਕੇ ਉਨ੍ਹਾਂ ਦੀ ਲੱਤ ਵੱਢ ਕੇ ਨਾਲ਼ ਹੀ ਲੈ ਗਏ |
ਇਨ੍ਹਾਂ ਹੀ ਨਹੀਂ ਹਮਲੇ ਦੌਰਾਨ ਉਨ੍ਹਾਂ ਦੇ ਇੱਕ ਹੱਥ ਦੀਆਂ ਉਂਗਲਾਂ ਵੀ ਵੱਢ ਦਿੱਤੀਆਂ | ਜਿੰਨਾ ਨੂੰ ਜ਼ਖਮੀ ਹਾਲਤ ਵਿੱਚ ਅਮਨਦੀਪ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ |ਪਰਿਵਾਰਿਕ ਮੈਂਬਰਾ ਵੱਲੋ ਇਨਸਾਫ਼ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਚੌਂਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਦਾ ਕਹਿਣਾ ਹੈ ਕੇ ਸੀਸੀਟੀਵੀ ਫੁਟੇਜ਼ ਖੰਗਾਲੀ ਜਾ ਰਹੀ ਹੈ |