ਚੰਡੀਗੜ੍ਹ, 09 ਜਨਵਰੀ 2025: ਦਿੱਲੀ ‘ਚ ਠੰਢ ਤੇਜ਼ ਹੁੰਦੀ ਜਾ ਰਹੀ ਹੈ, ਹਵਾ ਦੀ ਗੁਣਵੱਤਾ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੋ ਗਈ ਹੈ। ਅਜਿਹੀ ਸਥਿਤੀ ‘ਚ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੇ ਭਲਕੇ ਤੋਂ ਦਿੱਲੀ-ਐਨਸੀਆਰ ‘ਚ ਮੁੜ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ-3 (GRAP-3) ਲਾਗੂ ਕਰ ਦਿੱਤਾ ਹੈ।
ਇਸ ਤਹਿਤ ਉਸਾਰੀ ਅਤੇ ਢਾਹੁਣ ਦੇ ਕੰਮ ‘ਤੇ ਪਾਬੰਦੀ ਲਗਾਈ ਹੈ। ਇਸ ਦੇ ਨਾਲ ਹੀ ਬੀਐਸ ਥ੍ਰੀ ਪੈਟਰੋਲ ਅਤੇ ਬੀਐਸ ਚਾਰ ਮਾਲ ਢੋਣ ਵਾਲੇ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਹੈ। ਸਿਰਫ਼ ਜ਼ਰੂਰੀ ਸਮਾਨ ਲਿਜਾਣ ਵਾਲੇ ਵਾਹਨਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਐਨਸੀਆਰ ਤੋਂ ਆਉਣ ਵਾਲੀਆਂ ਅੰਤਰ-ਰਾਜੀ ਬੱਸਾਂ ਨੂੰ ਦਿੱਲੀ ‘ਚ ਦਾਖਲ ਹੋਣ ਦੀ ਆਗਿਆ ਨਹੀਂ ਹੋਵੇਗੀ। ਹਾਲਾਂਕਿ, ਇਲੈਕਟ੍ਰਿਕ ਅਤੇ ਸੀਐਨਜੀ ਬੱਸਾਂ ਅਤੇ ਬੀਐਸ-6 ਡੀਜ਼ਲ ਬੱਸਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਦੂਜੇ ਪਾਸੇ ਆਲ ਇੰਡੀਆ ਟੂਰਿਸਟ ਪਰਮਿਟ ਵਾਲੀਆਂ ਬੱਸਾਂ ਅਤੇ ਟੈਂਪੋ ਯਾਤਰੀਆਂ ਨੂੰ ਵੀ ਛੋਟ ਦਿੱਤੀ ਗਈ ਹੈ। ਇਸ ‘ਚ ਦੀਵਿਆਂਗ ਵਿਅਕਤੀਆਂ ਨੂੰ BS-III ਪੈਟਰੋਲ ਅਤੇ BS-IV ਡੀਜ਼ਲ LMV ਚਲਾਉਣ ਦੀ ਆਗਿਆ ਹੈ। ਇਸ ਦੇ ਨਾਲ ਹੀ ਪੰਜਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਹਾਈਬ੍ਰਿਡ ਮੋਡ ‘ਚ ਚਲਾਉਣ ਦੀ ਸਲਾਹ ਦਿੱਤੀ ਗਈ ਹੈ।
Read More: Film Emergency: ਕੰਗਨਾ ਰਣੌਤ ਦਾ ਇੰਦਰਾ ਗਾਂਧੀ ਬਾਰੇ ਵੱਡਾ ਬਿਆਨ