Sangat Singh Gilzia

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ

ਚੰਡੀਗੜ੍ਹ 18 ਜੁਲਾਈ 2022: ਸਾਬਕਾ ਕਾਂਗਰਸੀ ਮੰਤਰੀ ਸੰਗਤ ਸਿੰਘ ਗਿਲਜੀਆ (Sangat Singh Gilzia) ਨੂੰ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਹਾਈਕੋਰਟ ਨੇ ਵੱਡੀ ਰਾਹਤ ਦਿੰਦਿਆਂ 25 ਜੁਲਾਈ ਤੱਕ ਸੰਗਤ ਸਿੰਘ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ |ਪ੍ਰਾਪਤ ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਸਟੇਟਸ ਰਿਪੋਰਟ ਮੰਗੀ ਹੈ |

ਇਸ ਤੋਂ ਇਲਾਵਾ ਸਰਕਾਰ ਨੇ ਮਾਮਲੇ ਨਾਲ ਜੁੜੇ ਹੋਰ ਵੀ ਤੱਥ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੋਹਾਲੀ ਦੀ ਅਦਾਲਤ ਨੇ ਸੰਗਤ ਸਿੰਘ ਗਿਲਜੀਆ ਨੂੰ ਵੱਡਾ ਝਟਕਾ ਦਿੰਦਿਆਂ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਸੀ |

Scroll to Top