July 7, 2024 10:16 pm
GST

ਅਪ੍ਰੈਲ 2023 ‘ਚ ਜੀਐਸਟੀ ਕੁਲੈਕਸ਼ਨ 1.87 ਲੱਖ ਕਰੋੜ ਰੁਪਏ ਰਿਹਾ, ਹੁਣ ਤੱਕ ਦਾ ਸਭ ਤੋਂ ਵੱਡਾ ਰਿਕਾਰਡ

ਚੰਡੀਗੜ੍ਹ, 01 ਮਈ 2023: ਅਪ੍ਰੈਲ 2023 ਵਿੱਚ ਜੀਐਸਟੀ ਮਾਲੀਆ (GST Collection)  1.87 ਲੱਖ ਕਰੋੜ ਰੁਪਏ ਰਿਹਾ, ਜੋ ਹੁਣ ਤੱਕ ਦਾ ਸਭ ਤੋਂ ਵੱਧ ਟੈਕਸ ਕੁਲੈਕਸ਼ਨ ਅੰਕੜਾ ਹੈ। ਇਹ ਜਾਣਕਾਰੀ ਵਿੱਤ ਮੰਤਰਾਲੇ ਨੇ ਦਿੱਤੀ ਹੈ। ਅੰਕੜਿਆਂ ਮੁਤਾਬਕ ਅਪ੍ਰੈਲ ਮਹੀਨੇ ‘ਚ ਜੀਐੱਸਟੀ ਕੁਲੈਕਸ਼ਨ 1.87 ਲੱਖ ਕਰੋੜ ਰੁਪਏ ਰਿਹਾ ਹੈ, ਜੋ ਹੁਣ ਤੱਕ ਦਾ ਰਿਕਾਰਡ ਹੈ।

ਇਸ ਤੋਂ ਪਹਿਲਾਂ ਮਾਰਚ 2023 ਵਿੱਚ ਦੇਸ਼ ਦਾ ਜੀਐਸਟੀ ਕੁਲੈਕਸ਼ਨ (GST Collection) 1,60,122 ਕਰੋੜ ਰੁਪਏ ਸੀ। ਅਪ੍ਰੈਲ 2022 ਵਿਚ ਜੀਐਸਟੀ ਕੁਲੈਕਸ਼ਨ ਪਿਛਲੇ ਸਾਲ 1,67,540 ਕਰੋੜ ਰੁਪਏ ਸੀ, ਜਿਸਦਾ ਮਤਲਬ ਹੈ ਕਿ ਇਸ ਸਾਲ ਅਪ੍ਰੈਲ ਵਿਚ ਜੀਐਸਟੀ ਕੁਲੈਕਸ਼ਨ ਇਕ ਸਾਲ ਪਹਿਲਾਂ ਦੇ ਮੁਕਾਬਲੇ 19,495 ਕਰੋੜ ਰੁਪਏ ਵਧਿਆ ਹੈ। ਇੱਕ ਸਾਲ ਪਹਿਲਾਂ ਦੇ ਮੁਕਾਬਲੇ ਇਸ ਸਾਲ ਜੀਐਸਟੀ ਕੁਲੈਕਸ਼ਨ ਵਿੱਚ 12 ਫੀਸਦੀ ਦਾ ਵਾਧਾ ਹੋਇਆ ਹੈ। ਵਿੱਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਇੱਕ ਦਿਨ ਵਿੱਚ ਸਭ ਤੋਂ ਵੱਧ ਜੀਐਸਟੀ ਸੰਗ੍ਰਹਿ 20 ਅਪ੍ਰੈਲ 2023 ਨੂੰ ਹੋਇਆ ਸੀ। ਇਸ ਲਈ 9.8 ਲੱਖ ਟ੍ਰਾਂਜੈਕਸ਼ਨਾਂ ਰਾਹੀਂ 68,228 ਕਰੋੜ ਰੁਪਏ ਦੀ ਉਗਰਾਹੀ ਕੀਤੀ ਗਈ।