ਚੰਡੀਗੜ੍ਹ, 30 ਮਾਰਚ 2023: ਆਈਪੀਐੱਲ ਦੇ 16ਵੇਂ ਸੀਜ਼ਨ ਦਾ ਪਹਿਲਾ ਮੈਚ ਗੁਜਰਾਤ ਟਾਈਟਨਸ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਸ਼ੁੱਕਰਵਾਰ (31 ਮਾਰਚ) ਨੂੰ ਨਰਿੰਦਰ ਮੋਦੀ ਸਟੇਡੀਅਮ ‘ਚ ਆਹਮੋ-ਸਾਹਮਣੇ ਹੋਣਗੀਆਂ। ਇਸ ਮੈਚ ਤੋਂ ਪਹਿਲਾਂ ਕ੍ਰਿਕਟ ਪ੍ਰਸ਼ੰਸਕਾਂ ਨੂੰ ਚਿੰਤਾ ਹੈ ਕਿ ਮੈਚ ਦੌਰਾਨ ਮੀਂਹ ਪੈ ਸਕਦਾ ਹੈ। ਦਰਅਸਲ, ਮੈਚ ਤੋਂ ਇੱਕ ਦਿਨ ਪਹਿਲਾਂ ਵੀਰਵਾਰ ਸ਼ਾਮ ਨੂੰ ਅਹਿਮਦਾਬਾਦ ਵਿੱਚ ਭਾਰੀ ਮੀਂਹ ਪਿਆ। ਇਸ ਨਾਲ ਪ੍ਰਸ਼ੰਸਕਾਂ ਦੇ ਮਨਾਂ ਵਿੱਚ ਡਰ ਪੈਦਾ ਹੋ ਗਿਆ ਹੈ।
ਵੀਰਵਾਰ ਨੂੰ ਦੇਸ਼ ਦੇ ਕਈ ਸ਼ਹਿਰਾਂ ‘ਚ ਬਾਰਿਸ਼ ਹੋਈ। ਅਹਿਮਦਾਬਾਦ ਵਿੱਚ ਵੀ ਦੇਰ ਸ਼ਾਮ ਮੀਂਹ ਪਿਆ। ਹਾਲਾਂਕਿ, ਪ੍ਰਸ਼ੰਸਕਾਂ ਲਈ ਚੰਗੀ ਖ਼ਬਰ ਇਹ ਹੈ ਕਿ ਇਸ ਨੂੰ ਜ਼ਿਆਦਾ ਦੇਰ ਨਹੀਂ ਲੱਗੀ ਅਤੇ ਜਲਦੀ ਹੀ ਬੰਦ ਹੋ ਗਿਆ। ਇਸ ਤੋਂ ਬਾਅਦ ਚੇਨਈ ਸੁਪਰ ਕਿੰਗਜ਼ ਦੀ ਟੀਮ ਵੀ ਨਰਿੰਦਰ ਮੋਦੀ ਸਟੇਡੀਅਮ ‘ਚ ਅਭਿਆਸ ਕਰਦੀ ਨਜ਼ਰ ਆਈ। ਹੁਣ ਪ੍ਰਸ਼ੰਸਕ ਪ੍ਰਾਰਥਨਾ ਕਰ ਰਹੇ ਹਨ ਕਿ ਮੀਂਹ ਮੈਚ ਨੂੰ ਖਰਾਬ ਨਾ ਕਰੇ। ਮੈਚ ਤੋਂ ਪਹਿਲਾਂ ਉਦਘਾਟਨੀ ਸਮਾਰੋਹ ਵੀ ਕਰਵਾਇਆ ਜਾਣਾ ਹੈ।