ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਨੇ CM ਚੰਨੀ ਖ਼ਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ 10 ਨਵੰਬਰ 2021; ਪਟਿਆਲਾ ਦੇ ਸਰਕਾਰੀ ਮਹਿੰਦਰਾ ਕਾਲਜ ਦੇ ਮੁੱਖ ਗੇਟ ਦੇ ਬਾਹਰ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਮੁਕੰਮਲ ਹਡ਼ਤਾਲ ਕਰ ਦਿੱਤੀ ਗਈ ਹੈ।
ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਚੰਨੀ ਸਰਕਾਰ ਉਨ੍ਹਾਂ ਨੂੰ ਗੈਸਟ ਫੈਕਲਟੀ ਵਿਚੋਂ ਬਾਹਰ ਕੱਢਣ ਦੀ ਤਿਆਰੀ ਕਰਕੇ ਇਨ੍ਹਾਂ ਗੈਸਟ ਫੈਕਲਟੀ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਦੱਸ ਦਿਨਾਂ ਤੋਂ ਲਗਾਤਾਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨਕਾਰੀਆਂ ਨੇ ਅਤੇ ਇਸੇ ਦੌਰਾਨ ਉਨ੍ਹਾਂ ਨੇ ਦੀਵਾਲੀ ਦਾ ਤਿਉਹਾਰ ਵੀ ਕਾਲੇ ਦਿਨ ਵਜੋਂ ਮਨਾਇਆ ਪਰ ਸਰਕਾਰ ਦੇ ਕੰਨਾਂ ਤੱਕ ਅਜੇ ਤੱਕ ਜੂੰ ਨਹੀਂ ਸਰਕੀ ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਵੱਖ ਵੱਖ ਕਾਲਜਾਂ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਨੇ ਪਰ ਹੁਣ ਸਰਕਾਰ ਵੱਲੋਂ ਪਿਛਲੇ ਦਿਨੀਂ ਅਖ਼ਬਾਰ ਵਿੱਚ ਇਸ਼ਤਿਹਾਰ ਜਾਰੀ ਕਰਕੇ ਇਨ੍ਹਾਂ ਅਧਿਆਪਕਾਂ ਨੂੰ ਬਾਹਰ ਕਰਨ ਦਾ ਇਸ਼ਾਰਾ ਕਰ ਦਿੱਤਾ ਜਿਸ ਨਾਲ ਹੁਣ ਉਨ੍ਹਾਂ ਦਾ ਰੋਜ਼ਗਾਰ ਸਰਕਾਰ ਵੱਲੋਂ ਖੋਹਿਆ ਜਾ ਰਿਹਾ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਘਰ ਘਰ ਰੁਜ਼ਗਾਰ ਦੇਣ ਦੀਆਂ ਗੱਲਾਂ ਕਰਦੀ ਅਤੇ ਦੂਜੇ ਪਾਸੇ ਪਹਿਲਾਂ ਹੀ ਕੰਮ ਕਰ ਰਹੇ ਅਧਿਆਪਕਾਂ ਨੂੰ ਰੁਜ਼ਗਾਰ ਤੋਂ ਵਾਂਝੇ ਕਰਨ ਦੀ ਤਿਆਰੀ ਕਰ ਰਹੀ ਹੈ ਜਿਸ ਦਾ ਉਹ ਵਿਰੋਧ ਕਰਦੇ ਹਨ,

Scroll to Top