Site icon TheUnmute.com

ਪੰਜਾਬੀ ਯੂਨੀਵਰਸਿਟੀ ਵਿਖੇ ਗੈਸਟ ਫੈਕਲਟੀ ਅਧਿਆਪਕਾਂ ਨੇ ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜ਼ੀ

Guest faculty teachers

ਪਟਿਆਲਾ 13 ਜੁਲਾਈ 2022: ਅਕਸਰ ਹੀ ਪੰਜਾਬੀ ਸੱਭਿਆਚਾਰ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ (Punjabi University) ਪਟਿਆਲਾ ਧਰਨੇ ਕੇਂਦਰਾਂ ਦਾ ਬਿੰਦੂ ਬਣ ਕੇ ਰਹਿ ਗਈ ਹੈ ਅਤੇ ਹਰ ਰੋਜ਼ ਅਧਿਆਪਕਾਂ ਤੋਂ ਲੈ ਕੇ ਪ੍ਰੋਫੈਸਰਾਂ ਤੱਕ ਯੂਨੀਵਰਸਿਟੀ ਵਿੱਚ ਧਰਨੇ ਮੁਜ਼ਾਹਰੇ ਦੇਖਣ ਨੂੰ ਮਿਲ ਰਹੇ ਹਨ | ਇਸ ਦੇ ਚੱਲਦਿਆਂ ਗੈਸਟ ਫੈਕਲਟੀ ਅਧਿਆਪਕ (Guest faculty teachers) ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਾਫੀ ਮਹੀਨਿਆਂ ਤੋਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ |

ਗੈਸਟ ਫੈਕਲਟੀ ਅਧਿਆਪਕਾਂ ਦੇ ਇਸ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਣ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਮਜ਼ਦੂਰ ਜਥੇਬੰਦੀਆਂ ਤੋਂ ਇਲਾਵਾ ਵਿਦਿਆਰਥੀ ਜਥੇਬੰਦੀਆਂ ਵੀ ਸ਼ਾਮਲ ਹੋਈਆਂ |ਉੱਥੇ ਯੂਨੀਵਰਸਿਟੀ ਪ੍ਰਸ਼ਾਸਨ ਨੇ ਗੈਸਟ ਫੈਕਲਟੀ ਅਧਿਆਪਕਾਂ ਦਾ ਵਧਦਾ ਰੋਸ ਦੇਖਦਿਆਂ ਇਕ ਪੱਤਰ ਜਾਰੀ ਕਰ ਦਿੱਤਾ ਹੈ, ਜਿਸ ਵਿਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਗੈਸਟ ਫੈਕਲਟੀ ਅਧਿਆਪਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਧਰਨਾ ਸਮਾਪਤ ਨਾ ਕੀਤਾ, ਤਾਂ ਉਨ੍ਹਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਪਰ ਇਸ ਜਾਰੀ ਪੱਤਰ ਦੇ ਬਾਵਜੂਦ ਗੈਸਟ ਫੈਕਲਟੀ ਅਧਿਆਪਕ ਆਪਣੇ ਮੋਰਚੇ ਤੇ ਲਗਾਤਾਰ ਡਟੇ ਹੋਏ ਹਨ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਜਾਂ ਪੁਲਿਸ ਅਧਿਕਾਰੀ ਉਨ੍ਹਾਂ ਨਾਲ ਧੱਕਾ ਮੁੱਕੀ ਕਰਦਾ ਤਾਂ ਉਸਦਾ ਠੋਸ ਜਵਾਬ ਦੇਣਗੇ |ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਹੁੰਦੀਆਂ ਉਦੋਂ ਤੱਕ ਲਗਾਤਾਰ ਇਹ ਧਰਨਾ ਪ੍ਰਦਰਸ਼ਨ ਯੂਨੀਵਰਸਿਟੀ ਵਿਖੇ ਜਾਰੀ ਰਹੇਗਾ ਉੱਥੇ ਹੀ ਗੈਸਟ ਫੈਕਲਟੀ ਅਧਿਆਪਕਾਂ ਦੇ ਧਰਨੇ ਵਿੱਚ ਸ਼ਾਮਲ ਹੋਈਆਂ ਜਥੇਬੰਦੀਆਂ ਨੇ ਪੰਜਾਬੀ ਯੂਨੀਵਰਸਿਟੀ ਦਾ ਮੁੱਖ ਗੇਟ ਬੰਦ ਕਰਨ ਦੀ ਵੀ ਚਿਤਾਵਨੀ ਦਿੱਤੀ ਹੈ |

Exit mobile version