veterinary hospitals

ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਦਿਸ਼ਾ-ਨਿਰਦੇਸ਼, ਨੈਸ਼ਨਲ ਡੀ-ਵਾਰਮਿੰਗ ਦਿਵਸ ਮਨਾਉਣ ਦੇ ਹੁਕਮ ਜਾਰੀ

7 ਨਵੰਬਰ 2024: ਪੰਜਾਬ ਸਰਕਾਰ (punjab goverment) ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਦਿਸ਼ਾ -ਨਿਰਦੇਸ਼ ਜਾਰੀ ਕੀਤੇ ਗਏ ਹਨ, ਕਿ ਪੰਜਾਬ ਮਿਡ-ਡੇ-ਮੀਲ (mid-day meal) ਸੋਸਾਇਟੀ ਵੱਲੋਂ ਜਾਰੀ ਪੱਤਰ ਅਨੁਸਾਰ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਆਪੋ-ਆਪਣੇ ਜ਼ਿਲ੍ਹਿਆਂ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ (Primary and secondary schools ) ਵਿੱਚ ਨੈਸ਼ਨਲ ਡੀ-ਵਾਰਮਿੰਗ ਦਿਵਸ ਮਨਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਸ਼ਡਿਊਲ ਅਨੁਸਾਰ 8 ਤੋਂ 18 ਨਵੰਬਰ ਤੱਕ ਚੱਲੇਗੀ।

 

ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਦਵਾਈਆਂ ਵੰਡੀਆਂ ਜਾਣਗੀਆਂ। ਉਕਤ ਪੱਤਰ ਵਿੱਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਾਰੇ ਸਕੂਲਾਂ ਵਿੱਚ ਦਵਾਈਆਂ ਦੀ ਵੰਡ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਕੋਈ ਵੀ ਬੱਚਾ ਦਵਾਈਆਂ ਤੋਂ ਵਾਂਝਾ ਨਾ ਰਹੇ।

 

ਇਸ ਗੱਲ ਦਾ ਖਾਸ ਖਿਆਲ ਰੱਖਿਆ ਜਾਵੇ ਕਿ ਕਿਸੇ ਵੀ ਬੱਚੇ ਨੂੰ ਦਵਾਈ ਖਾਲੀ ਪੇਟ ਨਾ ਦਿੱਤੀ ਜਾਵੇ, ਸਗੋਂ ਖਾਣਾ ਖਾਣ ਤੋਂ ਬਾਅਦ ਹੀ ਦਿੱਤੀ ਜਾਵੇ, ਤਾਂ ਜੋ ਬੱਚਿਆਂ ਦੀ ਸਿਹਤ ‘ਤੇ ਕੋਈ ਮਾੜਾ ਪ੍ਰਭਾਵ ਨਾ ਪਵੇ। ਇਸ ਮੁਹਿੰਮ ਦੀ ਸਮਾਪਤੀ ਤੋਂ ਬਾਅਦ ਸਾਰੇ ਸਕੂਲਾਂ ਨੂੰ ਹੈੱਡਕੁਆਰਟਰ ਨੂੰ ਰਿਪੋਰਟ ਭੇਜਣੀ ਪਵੇਗੀ ਅਤੇ ਟੀਆਰਜੀ ਸਾਈਟ ‘ਤੇ ਸਿਹਤ ਨਾਲ ਸਬੰਧਤ ਡਾਟਾ ਭਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

Scroll to Top