July 7, 2024 3:19 pm
Gopal Italia

Gujarat: ‘ਆਪ’ ਆਗੂ ਗੋਪਾਲ ਇਟਾਲੀਆ ਕ੍ਰਾਈਮ ਬ੍ਰਾਂਚ ਵਲੋਂ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ, 17 ਅਪ੍ਰੈਲ 2023: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੁਕਤ ਸਕੱਤਰ ਗੋਪਾਲ ਇਟਾਲੀਆ (Gopal Italia) ਨੂੰ ਸੋਮਵਾਰ ਨੂੰ ਸੂਰਤ ਕ੍ਰਾਈਮ ਬ੍ਰਾਂਚ ਨੇ ਗ੍ਰਿਫਤਾਰ ਕਰ ਲਿਆ ਗਿਆ। ਇਟਾਲੀਆ ‘ਤੇ ਗੁਜਰਾਤ ਵਿਧਾਨ ਸਭਾ ਚੋਣਾਂ ਦੌਰਾਨ ਇਕ ਜਨ ਸਭਾ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਬਾਰੇ ਵਿਵਾਦਿਤ ਟਿੱਪਣੀ ਕਰਨ ਦਾ ਦੋਸ਼ ਹੈ | ਜਿਸਦੇ ਕਾਰਨ ਉਨ੍ਹਾਂ ਦੇ ਇਸ ਬਿਆਨ ‘ਤੇ ਕਾਫੀ ਹੰਗਾਮਾ ਵੀ ਹੋਇਆ ਸੀ। ਇਸ ਟਿੱਪਣੀ ਦੇ ਸਾਹਮਣੇ ਆਉਣ ਤੋਂ ਬਾਅਦ ਇਟਾਲੀਆ ਖ਼ਿਲਾਫ਼ ਉਮਰਾ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ ਗਈ।

ਜਿਕਰਯੋਗ ਹੈ ਕਿ ਗੋਪਾਲ ਇਟਾਲੀਆ (Gopal Italia) ਆਮ ਆਦਮੀ ਪਾਰਟੀ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਰਹਿ ਚੁੱਕੇ ਹਨ। ਅਤੇ ਸੂਰਤ ਦੇ ਕਤਾਰ ਪਿੰਡ ਵਿਧਾਨ ਸਭਾ ਸੀਟ ਤੋਂ 2022 ਵਿੱਚ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ। ਹਾਲਾਂਕਿ ਗ੍ਰਿਫਤਾਰੀ ਤੋਂ ਬਾਅਦ ਗੋਪਾਲ ਇਟਾਲੀਆ ਨੂੰ ਵੀ ਜ਼ਮਾਨਤ ਮਿਲ ਗਈ ਹੈ।