Gujarat

Gujarat Election Results: ਗੁਜਰਾਤ ‘ਚ 12 ਦਸੰਬਰ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, PM ਮੋਦੀ ਤੇ ਅਮਿਤ ਸ਼ਾਹ ਹੋਣਗੇ ਸ਼ਾਮਲ

ਚੰਡੀਗੜ੍ਹ 08 ਦਸੰਬਰ 2022: (Gujarat Election Results2022) ਗੁਜਰਾਤ (Gujarat) ‘ਚ 182 ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਭਾਜਪਾ ਜਿੱਥੇ ਸ਼ੁਰੂਆਤੀ ਰੁਝਾਨਾਂ ਵਿੱਚ ਬਹੁਮਤ ਤੋਂ ਅੱਗੇ ਨਿਕਲ ਗਈ ਹੈ, ਉੱਥੇ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਹਾਲਤ ਖ਼ਰਾਬ ਹੈ। 2017 ਦੇ ਮੁਕਾਬਲੇ ਇਸ ਵਾਰ ਦੋਵਾਂ ਗੇੜਾਂ ਵਿੱਚ ਘੱਟ ਵੋਟਿੰਗ ਹੋਈ। ਪਹਿਲੇ ਪੜਾਅ ‘ਚ 60.20 ਫੀਸਦੀ ਲੋਕਾਂ ਨੇ ਆਪਣੀ ਵੋਟ ਪਾਈ ਸੀ, ਜਦਕਿ ਦੂਜੇ ਪੜਾਅ ‘ਚ 5 ਦਸੰਬਰ ਨੂੰ 64.39 ਫੀਸਦੀ ਲੋਕਾਂ ਨੇ ਆਪਣੇ ਵੋਟ ਦਾ ਇਸਤੇਮਾਲ ਕੀਤਾ ਸੀ। ਗੁਜਰਾਤ ‘ਚ ਹਾਰ ਦੀ ਜ਼ਿੰਮੇਵਾਰੀ ਲੈਂਦਿਆਂ ਕਾਂਗਰਸ ਦੇ ਸੂਬਾ ਇੰਚਾਰਜ ਰਘੂ ਸ਼ਰਮਾ ਨੇ ਅਸਤੀਫਾ ਦੇ ਦਿੱਤਾ ਹੈ।

ਇਸ ਇਸਦੇ ਨਾਲ ਹੀ ਦੁਪਹਿਰ 3 ਵਜੇ ਤੱਕ ਚੋਣ ਕਮਿਸ਼ਨ ਦੇ ਅਨੁਸਾਰ, ਗੁਜਰਾਤ ਵਿੱਚ ਭਾਜਪਾ 42 ਸੀਟਾਂ ਜਿੱਤ ਕੇ 115 ਸੀਟਾਂ ‘ਤੇ ਅੱਗੇ ਹੈ, ਜਦਕਿ ਕਾਂਗਰਸ 3 ਸੀਟਾਂ ਜਿੱਤ ਕੇ 13 ਸੀਟਾਂ ‘ਤੇ ਅੱਗੇ ਹੈ। ਸਮਾਜਵਾਦੀ ਪਾਰਟੀ 1 ਅਤੇ ‘ਆਪ’ 5 ਸੀਟਾਂ ‘ਤੇ ਅੱਗੇ ਚੱਲ ਰਹੀ ਹੈ, ਅਜੇ ਵੋਟਾਂ ਦੀ ਗਿਣਤੀ ਜਾਰੀ ਹੈ।

ਸਹੁੰ ਚੁੱਕ ਸਮਾਗਮ ਗੁਜਰਾਤ ਵਿੱਚ 12 ਦਸੰਬਰ ਨੂੰ ਦੁਪਹਿਰ 2 ਵਜੇ ਹੋਵੇਗਾ। ਭੂਪੇਂਦਰ ਪਟੇਲ ਇਕ ਵਾਰ ਫਿਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਮਾਗਮ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਿਰਕਤ ਕਰਨਗੇ। ਇਹ ਜਾਣਕਾਰੀ ਪ੍ਰਦੇਸ਼ ਭਾਜਪਾ ਪ੍ਰਧਾਨ ਸੀਆਰ ਪਾਟਿਲ ਨੇ ਦਿੱਤੀ।

ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਕਿਹਾ ਕਿ ਗੁਜਰਾਤ ਵਿਧਾਨ ਸਭਾ ਚੋਣਾਂ ਦਾ ਫਤਵਾ ਹੁਣ ਸਪੱਸ਼ਟ ਹੈ, ਇੱਥੋਂ ਦੇ ਲੋਕਾਂ ਨੇ ਦੋ ਦਹਾਕਿਆਂ ਤੋਂ ਚੱਲ ਰਹੀ ਗੁਜਰਾਤ ਦੀ ਵਿਕਾਸ ਯਾਤਰਾ ਨੂੰ ਜਾਰੀ ਰੱਖਣ ਦਾ ਮਨ ਬਣਾ ਲਿਆ ਹੈ। ਇੱਥੋਂ ਦੇ ਲੋਕਾਂ ਨੇ ਇੱਕ ਵਾਰ ਫਿਰ ਭਾਜਪਾ ਵਿੱਚ ਅਟੁੱਟ ਵਿਸ਼ਵਾਸ ਦਿਖਾਇਆ ਹੈ।

Scroll to Top