29 ਮਾਰਚ 2025: ਗੁਜਰਾਤ ਹਾਈ ਕੋਰਟ (gujrat highcourt) ਨੇ ਮੈਡੀਕਲ ਰਿਪੋਰਟਾਂ ਦੇ ਆਧਾਰ ‘ਤੇ ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਤਿੰਨ ਮਹੀਨੇ ਦੀ ਜ਼ਮਾਨਤ ਦੇ ਦਿੱਤੀ ਹੈ। ਆਸਾਰਾਮ (Asaram) ਨੇ 6 ਮਹੀਨਿਆਂ ਲਈ ਜ਼ਮਾਨਤ ਮੰਗੀ ਸੀ। ਸੁਣਵਾਈ ਦੌਰਾਨ, ਜਸਟਿਸ ਏਐਸ ਸੁਪੇਹੀਆ ਨੇ ਜਸਟਿਸ ਇਲੇਸ਼ ਵੋਰਾ ਦੀ ਰਾਏ ਦਾ ਸਮਰਥਨ ਕੀਤਾ ਅਤੇ ਆਸਾਰਾਮ (Asaram) ਨੂੰ ਤਿੰਨ ਮਹੀਨਿਆਂ ਲਈ ਜ਼ਮਾਨਤ ਦੇ ਦਿੱਤੀ ਗਈ।ਉਥੇ ਹੀ ਸੁਪਰੀਮ ਕੋਰਟ ਨੇ ਵੀ 31 ਮਾਰਚ ਤੱਕ ਜ਼ਮਾਨਤ ਦੇ ਦਿੱਤੀ ਹੈ।
ਆਸਾਰਾਮ ਨੂੰ 2013 ਦੇ ਬਲਾਤਕਾਰ ਮਾਮਲੇ ਵਿੱਚ 2023 ਵਿੱਚ ਇੱਕ ਸੈਸ਼ਨ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ ਅਤੇ ਉਹ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਆਸਾਰਾਮ ਦੇ ਵਕੀਲ ਨੇ ਦਲੀਲ ਦਿੱਤੀ ਕਿ ਡਾਕਟਰਾਂ ਨੇ ਉਸਨੂੰ ਦੱਸਿਆ ਹੈ ਕਿ ਉਸਨੂੰ 90 ਦਿਨਾਂ ਦੇ ਪੰਚਕਰਮਾ ਇਲਾਜ ਸੈਸ਼ਨਾਂ ਦੀ ਜ਼ਰੂਰਤ ਹੈ।
ਜ਼ਿਕਰਯੋਗ ਹੈ ਕਿ ਇਸ ਸਾਲ ਜਨਵਰੀ ਵਿੱਚ ਸੁਪਰੀਮ ਕੋਰਟ ਨੇ ਆਸਾਰਾਮ ਨੂੰ ਮੈਡੀਕਲ ਆਧਾਰ ‘ਤੇ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ। ਸੁਪਰੀਮ ਕੋਰਟ ਨੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਇਸ ਨੂੰ ਵਧਾਉਣ ਲਈ ਸਬੰਧਤ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਜਾ ਸਕਦੀ ਹੈ। ਇਸ ‘ਤੇ ਆਸਾਰਾਮ ਨੇ ਹਾਈ ਕੋਰਟ ਤੋਂ ਜ਼ਮਾਨਤ ਮੰਗੀ।
Read More: Rajasthan Highcourt : ਆਸਾਰਾਮ ਨੂੰ ਮਿਲੀ ਅੰਤਰਿਮ ਜ਼ਮਾਨਤ, ਕੇਂਦਰੀ ਜੇਲ੍ਹ ਤੋਂ ਆਉਣਗੇ ਬਾਹਰ