ਗੁਜਰਾਤ, 19 ਅਗਸਤ 2026: ਬੁੱਧਵਾਰ ਨੂੰ ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ‘ਚ ਕਥਿਤ ਤੌਰ ‘ਤੇ ਨਕਲੀ ਸ਼ਰਾਬ ਪੀਣ ਤੋਂ ਬਾਅਦ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਕਰੀਬ 19 ਜਣਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਇਸ ਘਟਨਾ ਦੇ ਸਬੰਧ ‘ਚ ਚਾਰ ਸ਼ਰਾਬ ਤਸਕਰਾਂ ਨੂੰ ਹਿਰਾਸਤ ‘ਚ ਲਿਆ ਹੈ। ਅਧਿਕਾਰੀਆਂ ਦੇ ਮੁਤਾਬਕ, ਸਾਰੇ ਪ੍ਰਭਾਵਿਤ ਲੋਕਾਂ ਨੇ IMFL (ਭਾਰਤੀ ਬਣੀ ਵਿਦੇਸ਼ੀ ਸ਼ਰਾਬ) ਬ੍ਰਾਂਡ ਦੀਆਂ ਨਕਲੀ ਬੋਤਲਾਂ ਤੋਂ ਸ਼ਰਾਬ ਪੀਤੀ ਸੀ।
ਭਾਵਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਮਨੀਸ਼ ਕੁਮਾਰ ਨੇ ਕਿਹਾ ਕਿ ਨਕਲੀ ਬੋਤਲਾਂ ਤੋਂ ਸ਼ਰਾਬ ਪੀਣ ਤੋਂ ਬਾਅਦ ਲੋਕ ਬਿਮਾਰ ਹੋ ਗਏ। ਉਨ੍ਹਾਂ ਨੂੰ ਬਾਅਦ ‘ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਦੋ ਜਣਿਆਂ ਦੀ ਮੌਤ ਹੋ ਗਈ। ਉਨ੍ਹੀ ਹੋਰ ਹਸਪਤਾਲ ‘ਚ ਇਲਾਜ ਅਧੀਨ ਹਨ।
ਜਿਕਰਯੋਗ ਹੈ ਕਿ ਗੁਜਰਾਤ ਇੱਕ ‘ਡ੍ਰਾਈ-ਸਟੇਟ’ ਹੈ। ਸੂਬੇ ‘ਚ ਸ਼ਰਾਬ ਦਾ ਨਿਰਮਾਣ, ਵਿਕਰੀ ਅਤੇ ਸੇਵਨ ਮਨਾਹੀ ਹੈ। ਇਸ ਦੇ ਬਾਵਜੂਦ, ਗੈਰ-ਕਾਨੂੰਨੀ ਸ਼ਰਾਬ ਦੀ ਵਿਕਰੀ ਅਤੇ ਤਸਕਰੀ ਦੇ ਮਾਮਲੇ ਸਾਹਮਣੇ ਆਏ ਹਨ। ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਿਰਾਸਤ ‘ਚ ਲਏ ਗਏ ਚਾਰ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Read More: ਝਾਰਖੰਡ ਸਰਕਾਰ ਵੱਲੋਂ 14 ਪ੍ਰੀਖਿਆਵਾਂ ਰੱਦ, ਪਰ ਵਿਦਿਆਰਥੀਆਂ ਵੱਲੋਂ ਅੰਦੋਲਨ ਜਾਰੀ ਰੱਖਣ ਦਾ ਐਲਾਨ




