ਚੰਡੀਗੜ੍ਹ 04 ਅਕਤੂਬਰ 2022: ਗੁਜਰਾਤ ਦੇ ਵਡੋਦਰਾ (Vadodara) ‘ਚ ਇਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਇੱਥੇ ਏਅਰ ਫੋਰਸ ਸਟੇਸ਼ਨ ਦਾਰਜੀਪੁਰਾ ਨੇੜੇ ਇੱਕ ਆਟੋਰਿਕਸ਼ਾ ਅਤੇ ਟਰਾਲੇ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸੱਤ ਜਣਿਆਂ ਮੌਤ ਹੋ ਗਈ ਜਦਕਿ ਸੱਤ ਹੋਰ ਜ਼ਖ਼ਮੀ ਹੋ ਗਏ ਹਨ । ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਰਾਹਤ ਅਤੇ ਬਚਾਵ ਕਾਰਜ ਸ਼ੁਰੂ ਕਰ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ।
ਜ਼ਿਲ੍ਹਾ ਕੁਲੈਕਟਰ ਏਪੀ ਗੋਰ ਨੇ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਵੀ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਹੈ।
ਪੀਐਮਓ ਨੇ ਟਵੀਟ ਕਰਕੇ ਕਿਹਾ, ‘ਵਡੋਦਰਾ ਜ਼ਿਲ੍ਹੇ ਵਿੱਚ ਸੜਕ ਹਾਦਸੇ ਵਿੱਚ ਹੋਈ ਮੌਤ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਨਾਲ ਹਮਦਰਦੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ, ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।