ਚੰਡੀਗੜ੍ਹ, 28 ਜੁਲਾਈ 2024: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜ਼ੂਰ ਹੋਣ ਬਾਅਦ ਰਾਸ਼ਟਰਪਤੀ ਨੇ ਅਸਾਮ ਦੇ ਰਾਜਪਾਲ ਗੁਲਾਬਚੰਦ ਕਟਾਰੀਆ (Gulab Chand Kataria) ਨੂੰ ਪੰਜਾਬ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਾਲਣਗੇ। ਨਵੇਂ ਰਾਜਪਾਲ 31 ਜੁਲਾਈ ਨੂੰ ਸਹੁੰ ਚੁੱਕਣਗੇ।
ਕਟਾਰੀਆ ਰਾਜਸਥਾਨ ਸਰਕਾਰ ਵਿੱਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਨੂੰ ਪਿਛਲੇ ਸਾਲ ਫਰਵਰੀ 2023 ‘ਚ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਰਾਜਪਾਲ ਵਜੋਂ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਗੁਲਾਬ ਚੰਦ ਕਟਾਰੀਆ ਨਾਲ ਗੱਲ ਕੀਤੀ ਸੀ। ਅਸੀਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਾਂਗੇ, ਅਸੀਂ ਮਿਲ ਕੇ ਕੰਮ ਕਰਾਂਗੇ। ਭਵਿੱਖ ਵਿੱਚ ਮਿਲ ਕੇ ਕੰਮ ਕਰਨਗੇ। ਵੀਸੀ ਦੀ ਨਿਯੁਕਤੀ ਅਤੇ ਕਈ ਹੋਰ ਕੰਮਾਂ ਵਰਗੇ ਵੱਡੇ ਫੈਸਲਿਆਂ ਦੀ ਸਿਫਾਰਸ਼ ਰਾਜਪਾਲ ਦੁਆਰਾ ਕੀਤੀ ਜਾਂਦੀ ਹੈ।




