Amritsar

ਅੰਮ੍ਰਿਤਸਰ ‘ਚ ਪੁਲਿਸ ਤੇ ਕਥਿਤ ਤਸਕਰ ਵਿਚਾਲੇ ਗੋਲੀਬਾਰੀ, ਕਰੋੜਾਂ ਰੁਪਏ ਦੇ ਹਥਿਆਰ ਤੇ ਹੈਰੋਇਨ ਬਰਾਮਦ ਕਰਨ ਦਾ ਦਾਅਵਾ

ਅੰਮ੍ਰਿਤਸਰ , 03 ਅਗਸਤ 2023: ਅੰਮ੍ਰਿਤਸਰ (Amritsar) ‘ਚ ਦੇਰ ਰਾਤ ਪੁਲਿਸ ਅਤੇ ਕਥਿਤ ਨਸ਼ਾ ਤਸਕਰ ਵਿਚਾਲੇ ਗੋਲੀਬਾਰੀ ਦਾ ਮਾਮਲਾ ਸਾਹਮਣਾ ਹੈ । ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਦਾਅਵਾ ਕੀਤਾ ਜਾ ਰਿਹਾ ਕਿ ਤਲਾਸ਼ੀ ਦੌਰਾਨ ਕਥਿਤ ਤਸਕਰ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਕਥਿਤ ਨਸ਼ਾ ਤਸਕਰ ਗੁਰਲਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਧਨੋਏ ਖੁਰਦ ਆਪਣੀ ਨਵੀਂ ਥਾਰ ਕਾਰ (ਨੰਬਰ ਏ/ਐੱਫ) ਵਿਚ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਲੈ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਹੈ। ਸਥਾਨਕ ਪੁਲਿਸ ਦੀ ਤਰਫੋਂ ਟੀ-ਪੁਆਇੰਟ ਸੁੱਖੇਵਾਲ ਵਿਖੇ ਨਾਕਾ ਲਗਾਇਆ ਗਿਆ।

ਪੁਲਿਸ ਮੁਤਾਬਕ ਕਥਿਤ ਤਸਕਰ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਕਥਿਤ ਤਸਕਰ ਕੋਲੋਂ ਇੱਕ ਚੀਨੀ ਪਿਸਤੌਲ 30 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ । ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ 7 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ।

ਅੰਮ੍ਰਿਤਸਰ (Amritsar) ਦੇ ਚਾਟੀਵਿੰਡ ਥਾਣੇ ਵਿੱਚ ਧਾਰਾ 307, 353, 186 ਆਈਪੀਸੀ 25(2), 54, 59, ਅਸਲਾ ਐਕਟ 21, 61, 85 ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਇਸ ਸਾਰੇ ਮਾਮਲੇ ਦੇ ਵਿੱਚ ਪੁਲਿਸ ਦੇ ਆਲਾ ਅਧਿਕਾਰੀ ਕੁੱਝ ਦੇਰ ਤਕ ਪ੍ਰੈਸ ਕਾਨਫਰੰਸ ਕਰ ਇਸ ਬਾਰੇ ਬਰੀਕੀ ਵਿੱਚ ਸਾਰੀ ਜਾਣਕਾਰੀ ਮੀਡਿਆ ਨਾਲ ਸਾਂਝੀ ਕਰਨਗੇ |

Scroll to Top