Patran firing news

ਪਾਤੜਾਂ ਦੇ ਪੁਰਾਣੇ ਬੱਸ ਅੱਡੇ ’ਤੇ ਗੋ.ਲੀ.ਬਾ.ਰੀ, ਇੱਕ ਮਹਿਲਾ ਦੀ ਮੌ.ਤ

ਪਾਤੜਾਂ , 20 ਅਗਸਤ 2026: Patran firing news: ਪਾਤੜਾਂ ਦੇ ਪੁਰਾਣੇ ਬੱਸ ਅੱਡੇ ’ਤੇ ਦੇਰ ਰਾਤ ਕਰੀਬ 8:30 ਵਜੇ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ‘ਚ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਇੱਕ ਆਟੋ ਚਾਲਕ ਜ਼ਖਮੀ ਹੋਇਆ ਹੈ।

ਮਿਲੀ ਜਾਣਕਾਰੀ ਮੁਤਾਬਕ ਮਹਿਲਾ ਦਿਲਪ੍ਰੀਤ ਕੌਰ, ਵਾਸੀ ਸੁੰਦਰ ਬਸਤੀ ਪਾਤੜਾਂ, ਪਟਿਆਲਾ ਤੋਂ ਬੱਸ ਰਾਹੀਂ ਪਾਤੜਾ ਪਹੁੰਚੀ ਸੀ। ਬੱਸ ਤੋਂ ਉਤਰਦੇ ਹੀ ਕੁਝ ਵਿਅਕਤੀਆਂ ਵੱਲੋਂ ਉਸ ’ਤੇ ਡੰਡਿਆਂ ਨਾਲ ਹਮਲਾ ਕੀਤਾ ਗਿਆ। ਇਸ ਤੋਂ ਬਾਅਦ ਕਾਰ ਸਵਾਰਾਂ ਵੱਲੋਂ ਗੋਲੀ ਚਲਾਈ ਗਈ।

ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖਮੀ ਮਹਿਲਾ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਪਟਿਆਲਾ ਤੋਂ ਆਉਣ ਵਾਲੀ ਆਖਰੀ ਬੱਸ ਦੀ ਉਡੀਕ ਕਰ ਰਹੇ ਆਟੋ ਚਾਲਕ ਲਖਬੀਰ ਸਿੰਘ ਨੂੰ ਵੀ ਸੱਟ ਲੱਗੀ। ਉਹ ਸਵਾਰੀ ਮਿਲਣ ਦੀ ਉਡੀਕ ਕਰ ਰਿਹਾ ਸੀ। ਜ਼ਖਮੀ ਲਖਬੀਰ ਸਿੰਘ ਨੂੰ ਇਲਾਜ ਲਈ ਪਟਿਆਲਾ ਰੈਫਰ ਕੀਤਾ ਗਿਆ ਹੈ।

ਸਿਟੀ ਪੁਲਿਸ ਪਾਤੜਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Read More: ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ‘ਚ ਖੰਡ ਦੀ ਕੀਮਤ ‘ਚ ਵਾਧਾ

ਵਿਦੇਸ਼

Scroll to Top