ਗੁੰਜੀਤ ਰੂਚੀ ਬਾਵਾ

ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 23 ਮਈ 2025: ਹਾਲ ਹੀ ‘ਚ ਪੰਜਾਬ ਸਰਕਾਰ ਨੇ ਗੁੰਜੀਤ ਰੂਚੀ ਬਾਵਾ ਨੂੰ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ, ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।

ਇਸ ਮੌਕੇ ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ, ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ, ਹਰਿੰਦਰ ਸਿੰਘ ਬਾਵਾ, ਅਮਨਦੀਪ ਸਿੰਘ ਮੋਹੀ ਚੇਅਰਮੈਨ ਮਾਰਕਫੈੱਡ, ਸ਼ਰਨਪਾਲ ਸਿੰਘ ਮੱਕੜ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਲੁਧਿਆਣਾ ਅਤੇ ਰਾਜਵਿੰਦਰ ਸਿੰਘ ਗਿੱਲ ਸੰਯੁਕਤ ਡਾਇਰੈਕਟਰ ਮੌਜੂਦ ਸਨ।

ਅਹੁਦਾ ਸੰਭਾਲਣ ਤੋਂ ਬਾਅਦ ਗੁੰਜੀਤ ਰੂਚੀ ਬਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇਮਾਨਦਾਰੀ ਨਾਲ ਆਪਣੀ ਪੂਰੀ ਕੋਸ਼ਿਸ਼ ਕਰਨਗੇ ਅਤੇ ਸੂਬੇ ਦੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਪੂਰੀ ਲਗਨ ਨਾਲ ਕੰਮ ਕਰਨਗੇ। ਗੁੰਜੀਤ ਰੂਚੀ ਬਾਵਾ ਲੰਮੇ ਸਮੇਂ ਤੋਂ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।

Read More: ਡਾ. ਰਵੀ ਭਗਤ ਨੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

Scroll to Top