ਗੁਰਦਾਸ ਮਾਨ ਨੇ ਛੋਟੇ ਭਰਾ ਨੂੰ ਦਿੱਤੀ ਅੰਤਿਮ ਵਿਦਾਈ, CM ਮਾਨ ਸਮੇਤ ਪਹੁੰਚਿਆ ਕਈ ਹਸਤੀਆਂ

10 ਜੂਨ 2025: ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ (gurdas mann) ਦੇ ਛੋਟੇ ਭਰਾ ਗੁਰਪੰਥ ਮਾਨ ਦਾ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਉਨ੍ਹਾਂ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ ਸਨ। 68 ਸਾਲਾ ਗੁਰਪੰਥ ਮਾਨ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲਿਆਂਦਾ ਗਿਆ। ਇੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਗੁਰਪੰਥ ਦਾ ਅੰਤਿਮ ਸਸਕਾਰ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ ਕੀਤਾ ਗਿਆ। ਵੱਡੇ ਭਰਾ ਗੁਰਦਾਸ ਮਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਸਮੇਤ ਕਈ ਵੱਡੀਆਂ ਸ਼ਖਸੀਅਤਾਂ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਈਆਂ। ਇਸ ਦੌਰਾਨ ਗੁਰਦਾਸ ਮਾਨ ਨੇ ਆਪਣੇ ਭਰਾ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਭਰਾ ਭਰਾਵਾਂ ਵਰਗੇ ਹੁੰਦੇ ਹਨ। ਭਰਾ ਦਾ ਜਾਣਾ ਇੱਕ ਵੱਡਾ ਸਦਮਾ ਹੈ।

Scroll to Top