24 ਅਕਤੂਬਰ 2024: ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਸ਼ਹਿਰ ‘ਚ ਉਸ ਵੇਲੇ ਸਨਸਨੀ ਫੈਲ ਗਈ, ਜਦ ਕਸਬੇ ਦੇ ਅੰਦਰੂਨੀ ਬਾਜ਼ਾਰ ਚੌੜੀਆਂ ‘ਚ ਇਕ ਬੇਦੀ ਮੈਡੀਕਲ ਸਟੋਰ ਦੇ ਉੱਪਰ ਅਣਪਛਾਤੇ ਨਕਾਬਪੋਸ਼ ਵਿਅਕਤੀ ਵੱਲੋਂ ਫਾਇਰਿੰਗ ਕੀਤੀ ਗਈ ਹੈ ਉਥੇ ਹੀ ਇਸ ਫਾਇਰਿੰਗ ‘ਚ ਬੇਦੀ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਪੁੱਤਰ ਰਘਬੀਰ ਸਿੰਘ ਦੇ ਖੱਬੇ ਪੱਟ ਵਿੱਚ ਗੋਲੀ ਲੱਗਣ ਕਾਰਨ ਉਹ ਗੰਭੀਰ ਰੂਪ ਦੇ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਿਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਦਾਖਲ ਕਰਵਾਇਆ ਗਿਆ ਹੈ ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪੁਲਿਸ ਪਾਰਟੀ ਸਮੇਤ ਪਹੁੰਚੇ ਡੀਐਸਪੀ ਡੇਰਾ ਬਾਬਾ ਨਾਨਕ ਜਗੀਰ ਸਿੰਘ ਵੱਲੋਂ ਉਕਤ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਅਤੇ ਉਹਨਾਂ ਕਿਹਾ ਕੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿਤੀ ਗਈ ਹੈ।
ਅਕਤੂਬਰ 9, 2026 11:39 ਪੂਃ ਦੁਃ




