Gurdaspur

ਗੁਰਦਾਸਪੁਰ: ਮਾਮੂਲੀ ਝਗੜੇ ਤੋਂ ਬਾਅਦ ਕਬੱਡੀ ਖਿਡਾਰੀ ‘ਤੇ ਜਾਨਲੇਵਾ ਹਮਲਾ, ਹਸਪਤਾਲ ‘ਚ ਦਾਖਲ

ਗੁਰਦਾਸਪੁਰ , 22 ਅਗਸਤ, 2023: ਗੁਰਦਾਸਪੁਰ (Gurdaspur) ਦੇ ਕਸਬਾ ਕਾਦੀਆਂ ਦੇ ਪਿੰਡ ਕੋਟ ਟੋਡਰ ਮੱਲ ‘ਚ ਪਿਛਲੇ ਦਿਨੀਂ ਕਬੱਡੀ ਖਿਡਾਰੀ ਗੁਰਦੀਪ ਸਿੰਘ ਮੱਤਾ ਦੀ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਮਾਮੂਲੀ ਗੱਲ ‘ਤੇ ਬਹਿਸ ਹੋਈ ਸੀ ਜੋ ਕਿ ਪਿੰਡ ਵਾਲਿਆਂ ਨੇ ਵਿੱਚ ਪੈ ਕੇ ਸੁਲਾਹ ਕਰਵਾ ਦਿੱਤੀ | ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਬੀਤਣ ਤੋਂ ਬਾਅਦ ਜਦੋਂ ਗੁਰਦੀਪ ਸਿੰਘ ਮੱਤਾ ਆਪਣੇ ਪਿੰਡ ਦੇ ਅੱਡੇ ਵਿੱਚ ਇੱਕ ਦੁਕਾਨ ਤੇ ਆਪਣਾ ਮੋਟਰਸਾਈਕਲ ਠੀਕ ਕਰਵਾ ਰਿਹਾ ਸੀ ਤਾਂ ਉੱਥੇ ਹੀ ਦੂਜੀ ਧਿਰ ਵੱਲੋਂ ਉਸ ਉੱਤੇ ਕਥਿਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।

ਇਸ ਦੌਰਾਨ ਉਸਨੇ ਭੱਜ ਕੇ ਆਪਣੀ ਜਾਨ ਬਚਾਈ | ਮੌਕੇ ਤੇ ਮੌਜੂਦ ਦੁਕਾਨਦਾਰਾ ਨੇ ਦੱਸਿਆ ਕਿ ਕਿਵੇਂ ਕਬੱਡੀ ਖਿਡਾਰੀ ਉੱਤੇ ਹਮਲਾ ਹੋਇਆ ਹੈ | ਉਥੇ ਹੀ ਉਹਨਾਂ ਵੱਲੋਂ ਇਸ ਹਮਲੇ ਦੀ ਨਿੰਦਾ ਕੀਤੀ ਗਈ ਹੈ | ਉਥੇ ਹੀ ਖਿਡਾਰੀ ਗੁਰਦੀਪ ਸਿੰਘ ਮੱਤਾ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।ਜਦੋਂ ਦੂਜੀ ਧਿਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੀ ਗੁਰਦੀਪ ਸਿੰਘ ਨਾਲ ਮਾਮੂਲੀ ਬਹਿਸਬਾਜੀ ਹੋਈ ਸੀ ਪਰ ਉਹ ਗੱਲ ਖ਼ਤਮ ਹੋ ਗਈ ਸੀ ਪਰ ਅਗਲੇ ਦਿਨ ਅਸੀਂ ਪਿੰਡ ਦੇ ਅੱਡੇ ‘ਤੇ ਗਏ ਤਾਂ ਮੱਤੇ ਵੱਲੋਂ ਸਾਡੇ ਉੱਤੇ ਹਮਲਾ ਕਰ ਦਿੱਤਾ ਗਿਆ।

ਦੋਵੇਂ ਧਿਰ ਬਟਾਲਾ ਸਰਕਾਰੀ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ। ਉੱਥੇ ਜਦੋਂ ਦੂਜੇ ਪਾਸੇ ਥਾਣਾ ਕਾਦੀਆਂ ਦੇ ਡੀਐਸਪੀ ਰਾਜੇਸ਼ ਕੱਕੜ ਨਾਲ ਇਸ ਬਾਰੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Scroll to Top