ਚੰਡੀਗੜ੍ਹ, 07 ਫਰਵਰੀ 2025: ਗੁਰਦਾਸਪੁਰ (Gurdaspur) ‘ਚ ਸੇਵਾਮੁਕਤ ਏਐਸਆਈ (ASI) ਨੂੰ ਅੰਮ੍ਰਿਤਸਰ ਤੋਂ ਗੁਰਦਾਸਪੁਰ ਵੱਲ ਆ ਰਹੀ ਇੱਕ ਰੇਲਗੱਡੀ ਨੇ ਦਰੜ ਦਿੱਤਾ, ਜਿਸਦੇ ਚੱਲਦੇ ਏਐਸਆਈ ਦੀ ਮੌਤ ਹੋ ਗਈ | ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਝੌਰ ਸਿੱਧਵਾਂ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਨੇ ਦੱਸਿਆ ਮ੍ਰਿਤਕ ਪੰਜਾਬ ਪੁਲਿਸ ‘ਚ ਏਐਸਆਈ ਸੀ। ਅਤੇ ਏਐਸਆਈ (ASI) ਅਹੁਦੇ ਤੋਂ ਸੇਵਾਮੁਕਤ ਹੋ ਗਏ ਸਨ | ਦੱਸਿਆ ਜਾ ਰਿਹਾ ਹੈ ਕਿ ਉਕਤ ਕਥਿਤ ਤੌਰ ‘ਤੇ ਮਾਨਸਿਕ ਸਮੱਸਿਆ ਤੋਂ ਪੀੜਤ ਸਨ, ਜਿਸ ਲਈ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਮ੍ਰਿਤਕ ਦੀ ਉਮਰ 59 ਸਾਲ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਮਾਨਸਿਕ ਬਿਮਾਰੀ ਕਾਰਨ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ ਸੀ। ਪਰਿਵਾਰ ਮੁਤਾਬਕ ਉਹ ਦਵਾਈ ਲੈਣ ਤੋਂ ਬਾਅਦ ਘਰੋਂ ਚਲਾ ਗਿਆ ਸੀ ਅਤੇ ਪਰਿਵਾਰ ਨੂੰ ਸਵੇਰੇ ਘਟਨਾ ਦੀ ਜਾਣਕਾਰੀ ਮਿਲੀ।
ਇਸ ਦੌਰਾਨ ਰੇਲਵੇ ਪੁਲਿਸ ਸਟੇਸ਼ਨ ਗੁਰਦਾਸਪੁਰ (Gurdaspur)ਦੇ ਇੰਚਾਰਜ ਭੁਪਿੰਦਰ ਸਿੰਘ ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।
Read More: Jalandhar: ਸੜਕ ਹਾਦਸੇ ‘ਚ ASI ਦੀ ਮੌ.ਤ, ਅਣਪਛਾਤੇ ਵਾਹਨ ਨੇ ਮਾਰੀ ਟੱਕਰ