July 1, 2024 12:33 am
Gurdaspur Police

ਗੁਰਦਾਸਪੁਰ ਪੁਲਿਸ ਵਲੋਂ ਚੋਰ ਗਿਰੋਹ ਦਾ ਪਰਦਾਫਾਸ਼, 25 ਮੋਟਰਸਾਈਕਲਾਂ ਸਮੇਤ 13 ਜਣੇ ਗ੍ਰਿਫਤਾਰ

ਗੁਰਦਾਸਪੁਰ, 18 ਫਰਵਰੀ 2023: ਜ਼ਿਲ੍ਹਾ ਗੁਰਦਾਸਪੁਰ ਵਿੱਚ ਲਗਾਤਾਰ ਹੋ ਰਹੀਆਂ ਚੋਰੀਆਂ ਅਤੇ ਮੋਟਰਸਾਈਕਲ ਚੋਰੀ ਦੀਆ ਵਾਰਦਾਤਾਂ ਨੇ ਪੁਲਿਸ ਦੇ ਨੱਕ ਵਿਚ ਦਮ ਕਰ ਰੱਖਿਆ ਸੀ। ਪੁਲਿਸ (Gurdaspur Police) ਨੇ ਚੋਰ ਗਿਰੋਹ ਨੂੰ ਕਾਬੂ ਕਰ ਲਿਆ ਹੈ | ਇਹ ਚੋਰ ਵੱਖ-ਵੱਖ ਚੋਰੀਆਂ ਅਤੇ ਮੋਟਰਸਾਈਕਲ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਸਨ। ਫੜੇ ਗਏ ਵਿਅਕਤੀਆਂ ਦੇ ਕੋਲੋਂ 25 ਮੋਟਰਸਾਈਕਲ, ਇਕ ਕਰੇਟਾ ਕਾਰ, ਖਿਲੌਣਾ ਪਿਸਤੌਲ, 5 ਹਜਾਰ ਰੁਪਏ ਨਕਦੀ ਅਤੇ ਪੁਰਾਣੇ ਸਿੱਕੇ, ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਹਨ |

ਇਹਨਾਂ ਫੜੇ ਗਏ ਵਿਅਕਤੀਆਂ ਦੇ ਕੋਲੋਂ ਵਾਰਦਤਾ ਵਿੱਚ ਵਰਤੇ ਜਾਂਦੇ ਰਿਵਾਇਤੀ ਹਥਿਆਰ ਵੀ ਮਿਲੇ ਹਨ | ਇਸ ਸੰਬੰਧੀ ਗੁਰਦਾਸਪੁਰ ਵਿਖੇ ਪ੍ਰੈੱਸ ਕਾਨਫਰਸ ਕਰਦੇ ਹੋਏ ਐੱਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਕੁੱਲ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਜਿਨ੍ਹਾਂ ਦੇ ਵਿਚ 2 ਮਹਿਲਾਵਾਂ ਵੀ ਸ਼ਾਮਲ ਹਨ |

news

ਉਹਨਾਂ ਦੱਸਿਆ ਕਿ ਇਹ ਵਿਅਕਤੀ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਮੋਟਰਸਾਈਕਲ ਚੋਰੀ ਕਰਕੇ ਲੁਧਿਆਣਾ ਜਲੰਧਰ ਆਦਿ ਸ਼ਹਿਰਾਂ ਵਿੱਚ ਵੇਚਦੇ ਸ਼ਨ ਅਤੇ ਇਹਨਾਂ ਵਿਚੋਂ ਚਾਰ ਵਿਅਕਤੀਆਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਇਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਲਈ ਇਕੱਠੇ ਹੋਏ ਸਨ | ਉਨ੍ਹਾਂ ਦੱਸਿਆ ਕਿ ਇਹ ਫੜੇ ਗਏ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਹਨਾਂ ਦੇ ਕੋਲੋਂ ਅਗਲੀ ਪੁੱਛਗਿੱਛ ਕਰ ਕੇ ਲੋਕਾਂ ਦੇ ਚੌਰੀ ਹੋਏ ਸਮਾਨ ਦੀ ਬਰਾਮਦਗੀ ਕੀਤੀ ਜਾ ਸਕੇ |