ਚੰਡੀਗੜ੍ਹ, 20 ਜਨਵਰੀ, 2024: ਗੁਰਦਾਸਪੁਰ ਪੁਲਿਸ (Gurdaspur Police) ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਅੰਤਰਰਾਜੀ ਹਥਿਆਰ ਅਤੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 6 ਲੋੜੀਂਦੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ 9 ਪਿਸਤੌਲ, 10 ਮੈਗਜ਼ੀਨ ਅਤੇ 35 ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ 15,000 ਰੁਪਏ ਦੀ ਡਰੱਗ ਮਨੀ ਅਤੇ 1.50 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ।
ਗੁਰਦਾਸਪੁਰ (Gurdaspur Police) ‘ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਐੱਸਐੱਸਪੀ ਗੁਰਦਾਸਪੁਰ ਹਰੀਸ਼ ਕੁਮਾਰ ਦਾਯਮਾ ਨੇ ਦੱਸਿਆ ਕਿ ਡੀਐੱਸਪੀ ਅਦਿੱਤਿਆ ਵਾਰੀਅਰ ਦੀ ਅਗਵਾਈ ‘ਚ ਗਠਿਤ ਟੀਮ ਨੇ ਸ਼ੂਗਰ ਮਿੱਲ ਪੰਨਿਆੜ ਨੇੜੇ ਸਥਾਪਤ ਹਾਈਟੈਕ ਚੌਕੀ ਤੋਂ ਫੜੇ ਗਏ ਮੁਲਜ਼ਮਾਂ ਦੀ ਪਛਾਣ ਕਰਕੇ ਹੀ ਇੱਕ ਔਰਤ ਸਮੇਤ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੀਨਾਨਗਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ 9 ਪਿਸਤੌਲ, 10 ਮੈਗਜ਼ੀਨ, 35 ਜਿੰਦਾ ਰੌਂਦ, 1.50 ਗ੍ਰਾਮ ਹੈਰੋਇਨ ਅਤੇ 15 ਹਜ਼ਾਰ ਰੁਪਏ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਨੇ ਇਹ ਹਥਿਆਰ ਮਹਾਰਾਸ਼ਟਰ ਤੋਂ ਮੰਗਵਾਏ ਸਨ ਅਤੇ ਉਨ੍ਹਾਂ ਦੀ ਜੇਲ੍ਹ ਵਿੱਚ ਬੰਦ ਇੱਕ ਬਦਮਾਸ਼ ਨਾਲ ਤਕਰਾਰ ਚੱਲ ਰਹੀ ਸੀ, ਜਿਸ ਕਾਰਨ ਉਨ੍ਹਾਂ ਨੇ ਇਹ ਨਜਾਇਜ਼ ਹਥਿਆਰ ਮੰਗਵਾਏ ਸਨ ਅਤੇ ਇਹ ਹਥਿਆਰ ਅੱਗੇ ਵੀ ਵੇਚਦੇ ਸਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਬੀਬੀ ਤੋਂ ਇਲਾਵਾ ਪੰਜ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਨ੍ਹਾਂ ਵਿੱਚੋਂ ਮਹਿਤਾਬ ਸਿੰਘ ਅਤੇ ਕਮਲਜੀਤ ਸਿੰਘ ਪਿਓ-ਪੁੱਤ ਹਨ, ਜਿਨ੍ਹਾਂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਨ੍ਹਾਂ ਪਾਸੋਂ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।