Gurdaspur

ਅਮਰਨਾਥ ਯਾਤਰਾ ਦੇ ਮੱਦੇਨਜਰ ਗੁਰਦਾਸਪੁਰ ਪੁਲਿਸ ਨੇ ਸ਼ਹਿਰ ‘ਚ ਕੱਢਿਆ ਫਲੈਗ ਮਾਰਚ

ਗੁਰਦਾਸਪੁਰ 02 ਜੁਲਾਈ 2022: ਪਵਿੱਤਰ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਅਮਰਨਾਥ ਯਾਤਰਾ ਦੇ ਸੰਬੰਧ ਵਿੱਚ ਥਾਣਾ ਸਿਟੀ ਗੁਰਦਾਸਪੁਰ (Gurdaspur) ਦੇ ਐਸਐਚਓ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਦੇ ਵਿੱਚ ਫਲੈਗ ਮਾਰਚ ਕੱਢਿਆ ਗਿਆ | ਇਸਦੇ ਨਾਲ ਹੀ ਪੁਲਿਸ ਵਲੋਂ ਬਾਜ਼ਾਰਾਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ | ਬਾਜ਼ਾਰ ਵਿਚ ਨਾਜਾਇਜ਼ ਕਬਜ਼ੇ ਕਰ ਬੈਠੇ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਗਈ ਕਿ ਜੇਕਰ ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ੇ ਕੀਤੇ ਤਾਂ ਉਨ੍ਹਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |

ਇਸ ਮੌਕੇ ਉਨ੍ਹਾਂ ਕਿਹਾ ਕਿ ਅਮਰਨਾਥ ਯਾਤਰਾ ਨੂੰ ਲੈਕੇ ਗੁਰਦਾਸਪੁਰ (Gurdaspur) ਜ਼ਿਲ੍ਹੇ ਵਿਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ | ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਗੁਰਮੀਤ ਸਿੰਘ ਨੇ ਕਿਹਾ ਕਿ ਅਮਰਨਾਥ ਯਾਤਰਾ ਸ਼ੁਰੂ ਹੋ ਚੁੱਕੀ ਹੈ ਜਿਸ ਨੂੰ ਲੈਕੇ ਗੁਰਦਾਸਪੁਰ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ |

ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਚ ਫਲੈਗ ਮਾਰਚ ਕਰ ਕੇ ਚੈਕਿੰਗ ਅਭਿਆਨ ਚਲਾਇਆ ਗਿਆ ਹੈ ਅਤੇ ਦੁਕਾਨਾਂ ਦੇ ਬਾਹਰ ਨਾਜਾਇਜ਼ ਕਬਜ਼ੇ ਕਰ ਬੈਠੇ ਲੋਕਾਂ ਨੂੰ ਤਾੜਨਾ ਕੀਤੀ ਗਈ ਹੈ ਕਿ ਦੁਕਾਨਾਂ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਜਾਣ ਨਹੀਂ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ |ਉਨ੍ਹਾਂ ਕਿਹਾ ਕਿ ਇਹ ਨਜਾਇਜ਼ ਕਬਜ਼ਿਆਂ ਕਰਕੇ ਬਾਜ਼ਾਰਾਂ ਵਿੱਚ ਭੀੜ ਰਹਿੰਦੀ ਹੈ ਅਤੇ ਲੋਕਾਂ ਨੂੰ ਆਉਣ ਜਾਣ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਭੀੜ ਕਰਕੇ ਕਈ ਵਾਰ ਐਂਬੂਲੈਂਸਾਂ ਵੀ ਬਾਜ਼ਾਰ ਵਿੱਚ ਫਸ ਜਾਂਦੀਆਂ ਹਨ |

Scroll to Top