ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ

*ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਵਿਸ਼ੇਸ਼ ਪ੍ਰੋਗਰਾਮ

12 ਸਤੰਬਰ 2024: ਸਿੱਖ ਕੌਮ ਦਾ ਇੱਕ ਵਿਲੱਖਣ ਇਤਿਹਾਸ ਹੈ ਅਤੇ ਇਸ ਇਤਿਹਾਸ ਦੇ ਦੌਰਾਨ ਜੇਕਰ ਅਸੀਂ ਸਾਰਾਗੜੀ ਜੰਗ ਦੀ ਗੱਲ ਕਰੀਏ ਤਾਂ ਸ਼ਾਇਦ ਇਹ ਇਤਿਹਾਸ ਜਰੂਰ ਅਧੂਰਾ ਨਜ਼ਰ ਆਵੇਗਾ ਜੀ ਹਾਂ ਸਾਰਾਗੜ੍ਹੀ ਜੰਗ ਦੀ 127 ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਬਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਅਸੀਂ ਇਸ ਦਿਨ ਨੂੰ ਇਸ ਕਰਕੇ ਮਨਾਉਦੇ ਹਾਂ ਤਾਂ ਜੋ ਕਿ ਅਸੀਂ ਆਪਣੀ ਯਾਦ ਨੂੰ ਸਮੇਟ ਕੇ ਰੱਖ ਸਕੀਏ

ਸਾਰਾਗੜ੍ਹੀ ਦੀ ਜੰਗ ਬਹਾਦਰੀ ਦੀ ਇਕ ਐਸੀ ਮਿਸਾਲ ਪੇਸ਼ ਕਰਦੀ ਹੈ ਜੋ ਹੋਰ ਕਿਧਰੇ ਵੇਖਣ ਨੂੰ ਨਹੀਂ ਮਿਲਦੀ। ਇਹ ਗੱਲ 12 ਸਤੰਬਰ 1897 ਦੀ ਹੈ। ਇਹ 21 ਸਿੱਖ ਫ਼ੌਜੀ ਬ੍ਰਿਟਿਸ਼ ਭਾਰਤੀ ਫ਼ੌਜ ਦੇ 36 ਸਿੱਖ ਰੈਜੀਮੈਂਟ ਦੇ ਜਵਾਨ ਸਨ। ਹੁਣ ਇਸ ਰੈਜੀਮੈਂਟ ਨੂੰ 4 ਸਿੱਖ ਰੈਜੀਮੈਂਟ ਵੀ ਕਿਹਾ ਜਾਂਦਾ ਹੈ। ਸਾਰਾਗੜ੍ਹੀ ਦਾ ਸਥਾਨ ਕੋਹਾਟ ਜਿਲ੍ਹੇ ਵਿਚ ਇਕ ਸਰਹੱਦੀ ਪਿੰਡ ਹੈ, ਜੋ ਕਿਲ੍ਹਾ ਲਾਕਹਾਰਟ ਤੋਂ ਡੇਢ ਮੀਲ ’ਤੇ ਹੈ। ਲਾਕਹਾਰਟ ਤੇ ਗੁਲਸਤਾਨ ਕਿਲ੍ਹੇ ਦੀ ਦੂਰੀ 6 ਕਿਲੋਮੀਟਰ ਹੈ। ਇਹ ਦੋ ਕਿਲ੍ਹੇ ਹਨ, ਇਨ੍ਹਾਂ ਦੋਵਾਂ ਕਿਲ੍ਹਿਆਂ ਵਿਚ ਨੀਵੇਂ ਥਾਂ ਸਾਰਾਗੜ੍ਹੀ ਦਾ ਸਥਾਨ ਹੈ ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਖੇਤਰ ਵਿਚ ਪੈਰ ਰੱਖਿਆ, ਉਥੇ ਹੀ ਸਿਦਕ ਦਿਲੀ ਅਤੇ ਸਮਰਪਣ ਭਾਵਨਾ ਨਾਲ ਕਾਮਯਾਬੀ ਹਾਸਲ ਕੀਤੀ |

ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਵੀ ਸਮਰਪਣ ਅਤੇ ਦ੍ਰਿੜ੍ਹਤਾ ਦੀ ਸਿਖਰਲੀ ਮਿਸਾਲ ਹੋ ਨਿਬੜੇ, ਜਿਸ ਸਦਕਾ ਅੱਜ ਵਿਸ਼ਵ ਭਰ ਵਿਚ ਇਨ੍ਹਾਂ ਸੂਰਮਿਆਂ ਦੀ ਗਾਥਾ ਦੀ ਗੱਲ ਹੁੰਦੀ ਹੈ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਇਸ ਦਿਨ ਨੂੰ ਜਰੂਰ ਮਨਾਉਣਾ ਚਾਹੀਦਾ ਹੈ ਤਾਂ ਜੋ ਕਿ ਅਸੀਂ ਆਪਣੇ ਸੁਨੇਰੇ ਭਵਿੱਖ ਨੂੰ ਯਾਦ ਰੱਖ ਸਕੀਏ ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਹੀ ਆਪਣੇ ਇਤਿਹਾਸ ਨੂੰ ਯਾਦ ਰੱਖਣ ਵਾਸਤੇ ਅਲੱਗ ਅਲੱਗ ਪ੍ਰੋਗਰਾਮ ਉਲੀਕ ਦੀ ਰਹਿੰਦੀ ਹੈ ਅਤੇ ਇਸੇ ਤਹਿਤ ਹੀ ਸਾਰਾਗੜੀ ਸਰਾਹ ਦੇ ਬਾਹਰ ਬਣੇ ਸਾਰਾਗੜੀ ਹੋ ਗੁਰਦੁਆਰੇ ਦੇ ਬਾਹਰ ਇਸ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਕਿ ਬੱਚਿਆਂ ਨੂੰ ਇਸ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ

ਇੱਥੇ ਦੱਸਣ ਯੋਗ ਹੈ ਕਿ ਜਿੱਥੇ ਸਿੱਖਾਂ ਦਾ ਇੱਕ ਵਿਲੱਖਣ ਇਤਿਹਾਸ ਹੈ ਉਸ ਇਤਿਹਾਸ ਦੇ ਦੌਰਾਨ ਸਾਰਾਗੜੀ ਦੀ ਜੰਗ ਨੂੰ ਲੋਕ ਕਦੀ ਵੀ ਨਹੀਂ ਭੁਲਾ ਸਕਦੇ ਜਦੋਂ ਸਿੱਖਾਂ ਨੇ ਆਪਣਾ ਇੱਕ ਅਲੱਗ ਰੂਪ ਦਿਖਾਇਆ ਸੀ ਅਤੇ ਇਹ ਜੰਗ ਦੇ ਵਿੱਚ ਸ਼ਹਾਦਤ ਭਾਈ ਗਈ ਸੀ ਅਤੇ ਇਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਮੇਸ਼ਾ ਹੀ ਆਪਣਾ ਫਰਜ ਨਿਭਾਉਂਦੇ ਹੋਏ ਸਾਰਾਗੜੀ ਗੁਰਦੁਆਰਾ ਸਾਹਿਬ ਦੇ ਵਿੱਚ ਧਾਰਮਿਕ ਪ੍ਰੋਗਰਾਮ ਕਰਵਾਏ ਜਾਂਦੇ ਹਨ ਤਾਂ ਜੋ ਕਿ ਨੌਜਵਾਨ ਪੀੜੀ ਨੂੰ ਆਪਣੇ ਇਤਿਹਾਸ ਦੇ ਨਾਲ ਜੋੜ ਕੇ ਰੱਖਿਆ ਜਾ ਸਕੇ

 

 

                                                                                                (ਅੰਮ੍ਰਿਤਸਰ ਰਿਪੋਰਟਰ – ਮੁਕੇਸ਼ ਮਹਿਰਾ) 

Scroll to Top