July 4, 2024 3:27 pm
ਸਾਰਾਗੜ੍ਹੀ ਜੰਗ

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ,12 ਸਤੰਬਰ 2023: ਸਾਰਾਗੜ੍ਹੀ ਜੰਗ ਦੀ 126 ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਬਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਗਿਆ |

Saragarhi

ਸਾਰਾਗੜ੍ਹੀ ਦੀ ਜੰਗ ਬਹਾਦਰੀ ਦੀ ਇਕ ਐਸੀ ਮਿਸਾਲ ਪੇਸ਼ ਕਰਦੀ ਹੈ ਜੋ ਹੋਰ ਕਿਧਰੇ ਵੇਖਣ ਨੂੰ ਨਹੀਂ ਮਿਲਦੀ। ਇਹ ਗੱਲ 12 ਸਤੰਬਰ 1897 ਦੀ ਹੈ। ਇਹ 21 ਸਿੱਖ ਫ਼ੌਜੀ ਬ੍ਰਿਟਿਸ਼ ਭਾਰਤੀ ਫ਼ੌਜ ਦੇ 36 ਸਿੱਖ ਰੈਜੀਮੈਂਟ ਦੇ ਜਵਾਨ ਸਨ। ਹੁਣ ਇਸ ਰੈਜੀਮੈਂਟ ਨੂੰ 4 ਸਿੱਖ ਰੈਜੀਮੈਂਟ ਵੀ ਕਿਹਾ ਜਾਂਦਾ ਹੈ। ਸਾਰਾਗੜ੍ਹੀ ਦਾ ਸਥਾਨ ਕੋਹਾਟ ( ਹੁਣ ਪਾਕਿਸਤਾਨ) ਜ਼ਿਲ੍ਹੇ ਵਿਚ ਇਕ ਸਰਹੱਦੀ ਪਿੰਡ ਹੈ, ਜੋ ਕਿਲ੍ਹਾ ਲਾਕਹਾਰਟ ਤੋਂ ਡੇਢ ਮੀਲ ’ਤੇ ਹੈ।

Saragarhi

ਲਾਕਹਾਰਟ ਤੇ ਗੁਲਸਤਾਨ ਕਿਲ੍ਹੇ ਦੀ ਦੂਰੀ ਛੇ ਕਿਲੋਮੀਟਰ ਹੈ। ਇਹ ਦੋ ਕਿਲ੍ਹੇ ਹਨ, ਇਨ੍ਹਾਂ ਦੋਵਾਂ ਕਿਲ੍ਹਿਆਂ ਵਿਚ ਨੀਵੇਂ ਥਾਂ ਸਾਰਾਗੜ੍ਹੀ ਦਾ ਸਥਾਨ ਹੈ, ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਖੇਤਰ ਵਿਚ ਪੈਰ ਰੱਖਿਆ, ਉਥੇ ਹੀ ਸਿਦਕ ਦਿਲੀ ਅਤੇ ਸਮਰਪਣ ਭਾਵਨਾ ਨਾਲ ਕਾਮਯਾਬੀ ਹਾਸਲ ਕੀਤੀ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਵੀ ਸਮਰਪਣ ਅਤੇ ਦ੍ਰਿੜ੍ਹਤਾ ਦੀ ਸਿਖਰਲੀ ਮਿਸਾਲ ਹੋ ਨਿਬੜੇ, ਜਿਸ ਸਦਕਾ ਅੱਜ ਵਿਸ਼ਵ ਭਰ ਵਿਚ ਇਨ੍ਹਾਂ ਸੂਰਮਿਆਂ ਦੀ ਗਾਥਾ ਦੀ ਗੱਲ ਹੁੰਦੀ ਹੈ |