Punjab jobs 2026

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 15 ਅਪ੍ਰੈਲ 2026: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 3 ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ।

ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਿਛਲੇ 4 ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ‘ਚ ਕੁੱਲ 1257 ਭਰਤੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਯੋਗਤਾ ਦੇ ਆਧਾਰ ‘ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਹੈ। ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਹੈ।

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੁੱਲ 14 ਕਲਰਕਾਂ ਅਤੇ 1 ਲੈਬ ਸਹਾਇਕ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤ ਕੀਤਾ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ |

ਗੁਰਮੀਤ ਸਿੰਘ ਖੁੱਡੀਆਂ ਨੇ ਨੇ ਕਿਹਾ ਕਿ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਿਆ ਹੈ ਬਲਕਿ ਇਸ ਦੌਰਾਨ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਹੈ। ਇਨ੍ਹਾਂ ਨਵੀਆਂ ਭਰਤੀਆਂ ਨਾਲ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ|

Read More: ਪੰਜਾਬ ਪੁਲਿਸ ਦੀ ਸੂਬੇ ਦੀਆਂ 506 ਥਾਵਾਂ ‘ਤੇ ਛਾਪੇਮਾਰੀ, 254 ਵਿਅਕਤੀ ਗ੍ਰਿਫ਼ਤਾਰ

ਵਿਦੇਸ਼

Scroll to Top