Gurmeet Singh Khuddian

Jobs: ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 28 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਪਸ਼ੂ ਪਾਲਣ ਵਿਭਾਗ ‘ਚ ਨਵ-ਨਿਯੁਕਤ 2 ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਤੇ 3 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ ਹਨ | ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰ ਅਤੇ ਲਗਨ ਨਾਲ ਕਰਨ ਲਈ ਕਿਹਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ‘ਆਪ’ ਦੀ ਪੁਣਾਜਬ ਸਰਕਾਰ ਨੇ 2 ਸਾਲਾਂ ‘ਚ 42,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ |

Scroll to Top