Gurmeet Singh Khuddian

ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਿਤ ਕਰਨ ਸੰਬੰਧੀ ਪ੍ਰਸਤਾਵ ਸੌਂਪਿਆ

ਚੰਡੀਗੜ੍ਹ, 19 ਜੁਲਾਈ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਨਵੀਂ ਦਿੱਲੀ ਵਿਖੇ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਚਿਰਾਗ ਪਾਸਵਾਨ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਚਿਰਾਗ ਪਾਸਵਾਨ ਨੂੰ ਬਠਿੰਡਾ ‘ਚ ਮੈਗਾ ਫੂਡ ਪਾਰਕ ਸਥਾਪਿਤ ਕਰਨ ਦਾ ਪ੍ਰਸਤਾਵ ਇੱਕ ਵੀ ਸੌਂਪਿਆ |

ਮਾਲਵਾ ਖੇਤਰ ‘ਚ ਮੈਗਾ ਫੂਡ ਪਾਰਕ ਦੀ ਲੋੜ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਮੈਗਾ ਫੂਡ ਪਾਰਕ ਛੇਤੀ ਖ਼ਰਾਬ ਹੋਣ ਵਾਲੀਆਂ ਖੇਤੀ ਉਪਜਾਂ ਤੋਂ ਪ੍ਰੋਸੈਸਡ ਫੂਡ ਉਤਪਾਦਾਂ ਦਾ ਨਿਰਮਾਣ ਕਰਕੇ ਘਰੇਲੂ ਅਤੇ ਨਿਰਯਾਤ ਮਾਰਕੀਟ ਲਈ ਲਾਹੇਵੰਦ ਸਿੱਧ ਹੋਵੇਗਾ | ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ ਮੰਤਰਾਲੇ ਦੀ ਮੈਗਾ ਫੂਡ ਪਾਰਕ ਸਕੀਮ ਤਹਿਤ ਲੁਧਿਆਣਾ ਦੇ ਲਾਡੋਵਾਲ ‘ਚ ਮੈਗਾ ਫੂਡ ਪਾਰਕ ਦੀ ਸਫਲਤਾ ਤੋਂ ਬਾਅਦ ਇਸਦੀਆਂ ਸੰਭਾਵਨਾਵਾਂ ਵੱਧ ਗਈਆਂ ਹਨ |

ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਕੋਲ ਲਾਡੋਵਾਲ ਦੇ ਮੈਗਾ ਫੂਡ ਪਾਰਕ ਲਈ ਲੰਬਿਤ ਪਈ ਗ੍ਰਾਂਟ-ਇਨ-ਏਡ ਦੀ ਚੌਥੀ ਕਿਸ਼ਤ ਜਾਰੀ ਕਰਨ ਅਤੇ ਅੰਮ੍ਰਿਤਸਰ ਫੂਡ ਟੈਸਟਿੰਗ ਲੈਬਾਰਟਰੀ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਉਦਯੋਗਾਂ, ਰਾਈਸ ਮਿੱਲਾਂ ਅਤੇ ਵਪਾਰੀਆਂ ਨੂੰ ਮੋਹਾਲੀ ਜਾਂ ਦਿੱਲੀ ਉਤਪਾਦਾਂ ਦੀ ਟੈਸਟਿੰਗ ਕਰਵਾਉਣ ਜਾਣਾ ਪੈਂਦਾ ਹੈ |

 

Scroll to Top